ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਚ ਟਿੱਪਰ ਤੇ ਇਕ ਟ੍ਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ ਇਕ ਭਿਆਨਕ ਹਾਦਸਾ ਵਾਪਰਿਆ।
ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਟ੍ਰੈਕਟਰ ਚਾਲਕ ਨੌਜਵਾਨ ਦੀ ਮੌਤ ਹੋ ਗਈ।
ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਦੋਵੇ ਹੀ ਵਾਹਨ ਓਵਰਲੋਡ ਸੀ ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।
ਉੱਥੇ ਹੀ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


