ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ’ਚ ਸੰਘਣੀ ਧੁੰਦ ਤੇ ਸੀਤ ਲਹਿਰ ਨੇ ਜਨਜੀਵਨ ਕਾਫੀ ਪ੍ਰਭਾਵਿਤ ਕੀਤਾ ਹੋਇਆ ਹੈ। ਦਿਨੋਂ ਦਿਨ ਵਧਦੀ ਜਾ ਰਹੀ ਠੰਡ ਦੇ ਕਾਰਨ ਲੋਕ ਘਰਾਂ ’ਚ ਕੈਦ ਰਹਿਣ ਲਈ ਮਜਬੂਰ ਹੋ ਗਏ ਹਨ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਇਕ ਵੱਡੀ ਚਿਤਾਵਨੀ ਦਿੱਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ 1 ਤੇ 2 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ’ਚ ਬਾਰਿਸ਼ ਹੋ ਸਕਦੀ ਹੈ।ਸੰਘਣੀ ਧੁੰਦ ਦੇ ਕਾਰਨ ਸੜ੍ਹਕਾਂ ਤੇ ਵਾਹਨਾਂ ਦੀ ਰਫਤਾਰ ਕਾਫੀ ਘੱਟ ਹੋਈ ਪਈ ਹੈ। ਨਾਲ ਹੀ ਇਸਦੇ ਕਾਰਨ ਕਈ ਵੱਡੇ ਹਾਦਸੇ ਵੀ ਵਾਪਰੇ ਹਨ। ਇਸ ਤੋਂ ਇਲਾਵਾ ਠੰਡ ਦੇ ਕਾਰਨ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।


