ਗੁਰਦਾਸਪੁਰ ‘ਚ ਸ਼ਰੇਆਮ ਫਾਇਰਿੰਗ ਨਾਲ 1 ਦੀ ਮੌਤ, 2 ਗੰਭੀਰ ਜ਼ਖਮੀ

ਗੁਰਦਾਸਪੁਰ:  ਪੰਜਾਬ ਵਿਚ ਕਤਲ ਅਤੇ (Firing)ਫਾਇਰਿੰਗ ਨਾਲ ਜੁੜੀਆਂ ਖ਼ਬਰਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖੋਖਰ ਤੋਂ ਸਾਹਮਣੇ ਆਇਆ ਹੈ…

ਗੁਰਦਾਸਪੁਰ:  ਪੰਜਾਬ ਵਿਚ ਕਤਲ ਅਤੇ (Firing)ਫਾਇਰਿੰਗ ਨਾਲ ਜੁੜੀਆਂ ਖ਼ਬਰਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖੋਖਰ ਤੋਂ ਸਾਹਮਣੇ ਆਇਆ ਹੈ ਜਿਥੇ ਜ਼ਮੀਨੀ ਵਿਵਾਦ ਨੂੰ ਲੈ ਕੇ ਸਰੇਆਮ (Firing) ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ।  ਇਸ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਜਦਕਿ ਦੋ ਹੋਰ ਗੰਭੀਰ ਜ਼ਖਮੀ ਹਨ। 

ਇਹ ਵੀ ਪੜ੍ਹੋ- ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਵੱਡਾ ਕਾਫਲਾ ਸਿੰਘੂ ਬਾਰਡਰ ਲਈ ਹੋਇਆ ਰਵਾਨਾ 

ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ 50 ਸਾਲਾ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜਦਕਿ ਉਸਦੀ ਪਤਨੀ ਮਨਜੀਤ ਕੌਰ ਅਤੇ ਭਤੀਜਾ ਗੁਰਪ੍ਰੀਤ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਲਗਾਤਾਰ ਕਰ ਰਹੀ ਹੈ।

 

ਇਹ ਵੀ ਪੜ੍ਹੋ- ਪਹਿਲਵਾਨ ਸੁਸ਼ੀਲ ਕੁਮਾਰ ਦੇ ਸਾਥੀ ਰੋਹਿਤ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

Leave a Reply

Your email address will not be published. Required fields are marked *