ਲੁਧਿਆਣਾ ‘ਚ ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, ਇਕ ਦੀ ਮੌਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਲਾਂਪੁਰ ਦਾਖਾ ਲੁਧਿਆਣਾ ਹਾਈਵੇਅ ‘ਤੇ ਹਵੇਲੀ ਨੇੜੇ ਇੱਕ ਸਵਿਫ਼ਟ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਸ ਭਿਆਨਕ ਹਾਦਸੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮੁਲਾਂਪੁਰ ਦਾਖਾ ਲੁਧਿਆਣਾ ਹਾਈਵੇਅ ‘ਤੇ ਹਵੇਲੀ ਨੇੜੇ ਇੱਕ ਸਵਿਫ਼ਟ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਇਸ ਭਿਆਨਕ ਹਾਦਸੇ ਚ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Accident

ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਗਲਤ ਸਾਇਡ ਜਾ ਰਹੀ ਸੀ ਜਿਸ ਕਾਰਨ ਇਹ ਭਿਆਨਕ ਹਾਦਸਾ ਹੋਇਆ। ਉੱਥੇ ਹੀ ਇਸ ਭਿਆਨਕ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *