ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲਾਲਾਬਾਦ ‘ਚ ਸੀਐੱਮ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਲਈ ਚੋਣ ਪ੍ਰਚਾਰ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਜਲਾਲਾਬਾਦ ‘ਚ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਕਿਰਾਏਦਾਰ ਨੇ ਆਪਣੇ ਹੀ ਮਕਾਨ ਮਾਲਕ ਦੇ ਭਰਾ ਤੇ ਗੋਲੀ ਚਲਾ ਦਿੱਤੀ। ਜਿਸ ਕਾਰਨ ਪੀੜਤ ਗੰਭੀਰ ਜਖਮੀ ਹੋ ਗਿਆ। ਫਿਲਹਾਲ ਪੀੜਤ ਨੂੰ ਹਸਪਤਾਲ ‘ਚ ਭਰਤੀ ਕਰਵਾ ਦਿੱਤਾ ਹੈ।
ਉੱਥੇ ਹੀ ਇਸ ਮਾਮਲੇ ਤੋਂ ਬਾਅਦ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਚੋਣ ਜਾਬਤਾ ਲਾਗੂ ਹੋਣ ਦੇ ਬਾਵਜੁਦ ਵੀ ਇਸ ਤਰ੍ਹਾਂ ਦਾ ਮਾਮਲਾ ਕਿਵੇਂ ਸਾਹਮਣੇ ਆ ਸਕਦਾ ਹੈ। ਜਿਮਨੀ ਚੋਣਾਂ ਦੇ ਦੌਰਾਨ ਚੋਣ ਜਾਬਤਾ ਲਾਗੇ ਹੋਣ ਤੋਂ ਬਾਅਦ ਹਥਿਆਰਾੰ ਨੂੰ ਜਮਾ ਕਰਵਾਉਣ ਦਾ ਹੁਕਮ ਜਾਰੀ ਹੋ ਚੁੱਕਾ ਹੈ। ਇਸੇ ਬਾਵਜੁਦ ਵੀ ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਚੋਣ ਜਾਬਤੇ ਦੀ ਸਰੇਆਮ ਧੱਜੀਆਂ ਉਡਾ ਰਿਹਾ ਹੈ।

