ਮੈਡੀਕਲ ਸਿੱਖਿਆ ਅਤੇ ਖੋਜ ਲਈ ਸੂਬਾ ਸਰਕਾਰ ਦਾ 1 ਹਜ਼ਾਰ 15 ਕਰੋੜ ਦਾ ਬਜਟ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਡੀਕਲ ਸਿਖਿਆ ਤੇ ਖੋਜ ਕਾਰਜਾਂ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਭਰੋਸਾ ਦਿੱਤਾ ਹੈ। ਵਿੱਤ…

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਡੀਕਲ ਸਿਖਿਆ ਤੇ ਖੋਜ ਕਾਰਜਾਂ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਭਰੋਸਾ ਦਿੱਤਾ ਹੈ। ਵਿੱਤ ਮੰਤਰੀ ਨੇ ਇਸ ਸਾਲ ਲਈ ਮੈਡੀਕਲ ਅਤੇ ਖੋਜ ਲਈ ਸਰਕਾਰ ਨੇ 1 ਹਜਾਰ 15 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਮੁਹਾਲੀ ਵਿਖੇ ਬਾਬਾ ਸਾਹਿਬ ਬੀਮ ਰਾਓ ਅੰਬੇਦਕਰ ਇੰਸਟੀਚਿਊਟ ਵਿਚ 100 ਐਮਬੀਬੀਐਸ ਵਿਦਿਆਰਥੀਆਂ ਦਾ ਦਾਖਲਾ  ਹੋਇਆ।

ਸਟਾਫ ਨਰਸਾਂ ਤੇ ਸੀਨੀਅਰ ਰੈਜੀਡੈਂਟ ਦੀ ਭਰਤੀ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 880 ਸਟਾਫ ਨਰਸਾਂ ਤੇ ਸੀਨੀਅਰ ਰੈਜੀਡੈਂਟ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ।  ਮੈਡੀਕਲ ਕਾਲਜ  ਲਈ 300 ਮਾਹਿਰ ਵੀ ਭਰਤੀ ਕੀਤੇ ਜਾ ਰਹੇ ਹਨ। ਚੀਮਾ ਨੇ ਕਿਹਾ ਕਿ ਹੁਸ਼ਿਆਰਪੁਰ ਤੇ ਕਪੂਰਥਲਾ ਵਿਚ ਨਵੇਂ ਮੈਡੀਕਲ ਕਾਲਜ ਤਿਆਰ ਕੀਤੇ ਜਾ ਰਹੇ ਹਨ ਅਤੇ ਦੋਵੇ ਕਾਲਜਾਂ ਉੱਤੇ  422 ਅਤੇ 412 ਕਰੋੜ ਲਾਗਤ ਆਵੇਗੀ।

ਮੁਹਾਲੀ ਵਿਖੇ ਲਿਵਰ ਦਾ ਕਲੀਨਿਕ 

ਵਿੱਤ ਮੰਤਰੀ ਦਾ ਦਾਅਵਾ ਹੈ ਕਿ ਮੁਹਾਲੀ ਵਿਖੇ ਪੰਜਾਬ ਪੰਜਾਬ ਸਟੇਟ ਲਿਵਰ ਇੰਸਟੀਚਿਊਟ ਬਣਾਇਆ ਗਿਆ ਹੈ। ਇਹ ਦੇਸ਼ ਦਾ ਦੂਸਰਾ ਐਡਵਾਂਸ ਕਲੀਨਕ ਹੈ। ਇਸ ਲਈ 25 ਕਰੋੜ ਦੀ ਤਜਵੀਜ ਰੱਖੀ ਗਈ ਹੈ। ਮੰਤਰੀ ਦਾ ਕਹਿਣਾ ਹੈ ਕਿ ਇਸ ਕਲੀਨਿਕ ਨਾਲ ਲਿਵਰ ਦੇ ਰੋਗਾਂ ਨਾਲ ਪੀੜਤ ਮਰੀਜ਼ਾਂ ਨੂੰ ਵਧੇਰੇ ਲਾਭ ਮਿਲੇਗਾ।  ਕੈਂਸਰ ਦੇ ਮਰੀਜ਼ਾਂ ਲਈ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 119 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਅਤੇ ਫਾਜ਼ਿਲਕਾ ਵਿਖੇ 46 ਕਰੋੜ ਰੁਪਏ ਦੀ ਲਾਗਤ ਨਾਲ ਕੈਂਸਰ ਕੇਅਰ ਸੈਂਟਰ ਜਲਦੀ ਸ਼ੁਰੂ ਹੋਵੇਗਾ।

ਯੂਨੀਵਰਸਿਟੀਆਂ ਨੂੰ ਗ੍ਰਾਂਟ-ਇਨ-ਏਡ 
ਵਿੱਤੀ ਸਾਲ 2023-24 ਵਿੱਚ 990 ਕਰੋੜ ਰੁਪਏ, ਵੱਖ-ਵੱਖ ਰਾਜ ਯੂਨੀਵਰਸਿਟੀਆਂ ਅਤੇ ਇਸ ਦੇ ਸੰਘੀ ਕਾਲਜਾਂ ਪੀਏਯੂ, ਗਡਵਾਸੂ, ਸ਼੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਆਦਿ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ 

ਮਹੱਲਾ ਕਲੀਨਿਕ 

ਵਿੱਤ ਮੰਤਰੀ ਚੀਮਾ ਦਾ ਕਹਿਣਾ ਹੈ ਕਿ ਸਰਕਾਰ ਨੇ 117 ਮਹੱਲਾ ਕਲੀਨਿਕ ਬਣਾਉਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਨੇ ਹੁਣ ਤੱਕ 504 ਮਹੱਲਾ ਕਲੀਨਿਕ ਸਥਾਪਿਤ ਕੀਤੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਹੈ 142 ਹੋਰ ਮਹੱਲਾ ਕਲੀਨਿਕ ਤਿਆਰ ਕੀਤੇ ਜਾ ਰਹੇ ਹਨ। ਕਲੀਨਿਕ ਵਿੱਚ 80 ਤਰ੍ਹਾਂ ਦੀਆਂ ਦਵਾਈਆ ਅਤੇ 41 ਡਾਇਗਨੌਸਟਿਕ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 10.54 ਲੱਖ ਮਰੀਜਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ ਅਤੇ 1 ਲੱਖ ਤੋਂ ਵੱਧ ਲੈਬ ਟੈੱਸਟ ਕੀਤੇ ਜਾ ਚੁੱਕੇ ਹਨ।


ਮੈਡੀਕਲ ਅਫ਼ਸਰਾਂ ਦੀ ਭਰਤੀ 
ਮੰਤਰੀ ਦਾ ਕਹਿਣਾ ਹੈ ਕਿ 363 ਮੈਡੀਕਲ ਅਫਸਰ (ਸਪੈਸ਼ਲਿਸਟ) ਅਤੇ ਮੈਡੀਕਲ ਅਫਸਰ (ਜਨਰਲ) ਦੀਆਂ 470 ਅਸਾਮੀਆਂ ਖਾਲੀਆਂ ਹਨ ਜਿੰਨ੍ਹਾਂ ਦੀ ਭਰਤੀ ਕੀਤੀ ਜਾਵੇਗੀ। ਸਿਹਤ ਕੇਂਦਰਾਂ ਦੀ ਮਜ਼ਬੂਤੀ ਲਈ 39 ਕਰੋੜ ਦੇ ਸ਼ੁਰੂਆਤੀ ਖਰਚੇ ਦਾ ਪ੍ਰਸਤਾਵ ਰੱਖਿਆ ਹੈ।
ਆਯੂਸ਼ ਸਕੀਮ 
ਮੰਤਰੀ ਦਾ ਕਹਿਣਾ ਹੈ ਕਿ 2023-24 ਲਈ 18 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਕੀਮ ਨਾਲ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ।

Leave a Reply

Your email address will not be published. Required fields are marked *