ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ਪੁਲਿਸ ਵਲੋਂ ਨਾਕੇਬੰਦੀ ਦੌਰਾਨ ਕਾਰ ਸਵਾਰ ਨੌਜਵਾਨਾ ਨੂੰ ਨਜਾਇਜ ਹਥਿਆਰ ਤੇ ਨਸ਼ੀਲੀਆ ਗੋਲੀਆ ਸਮੇਤ ਕਾਬੂ ਕੀਤਾ ਹੈ। ਇਸ ਮਾਮਲੇ ਤੇ ਪੁਲਿਸ ਨੇ ਦੱਸਿਆ ਕਿ ਉਹਨਾਂ ਨੇ ਨਾਕੇਬੰਦੀ ਕੀਤੀ ਹੋਈ ਸੀ ਇਸ ਦੌਰਾਨ ਇਕ ਗੱਡੀ ਨਾਕੇਬੰਦੀ ਨੂੰ ਦੇਖ ਕੇ ਵਾਪਸ ਮੁੜ ਲੱਗੀ
ਪਰ ਜਦੋ ਉਹ ਵਾਪਸ ਮੁੜਨ ਲੱਗੀ ਤਾਂ ਉਹਨਾਂ ਵੱਲੋਂ ਕਾਰ ਨੂੰ ਰੋਕਣ ਲਈ ਕਿਹਾ ਪਰ ਉਹ ਗੱਡੀ ਨਾ ਰੁੱਕੀ ਤੇ ਗੱਡੀ ਚੋਂ ਦੋ ਨੌਜਵਾਨ ਉਤਰ ਕੇ ਪੁਲਿਸ ਵਾਲਿਆਂ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਵੀ ਫਾਇਰਿੰਗ ਦਾ ਜਵਾਬ ਦਿੱਤਾ ਇਸ ਦੌਰਾਨ ਉਹਨਾਂ ਨੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਜਦਕਿ ਇਕ ਨੌਜਵਾਨ ਭੱਜਣ ਚ ਸਫਲ ਹੋਇਆ।
ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕਾਰ ਸਵਾਰ ਨੌਜਵਾਨਾਂ ਕੋਲੋਂ ਨਸ਼ਾ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


