ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹੁਸ਼ਿਆਰਪੁਰ ‘ਚ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਿੱਪਰ ਹੇਠ ਆ ਜਾਣ ਕਾਰਨ ਇਕ ਦਰਦਨਾਕ ਹਾਦਸਾ ਵਾਪਰਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਟਿੱਪਰ ਨੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੇ ਉੱਪਰੋ ਲੰਘ ਗਿਆ ਜਿਸ ਕਾਰਨ ਉਸ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
ਜਦਕਿ ਇਸ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


