ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 17 ਸਥਿਤ ਸੈਂਟਰਲ ਥਾਣੇ ਦੇ ਬਿਲਕੁਲ ਨੇੜੇ ਇੱਕ ਕਾਰ ਸਵਾਰ ਤਿੰਨ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ। ਜਿਸ ਕਾਰਨ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ 3 ਨਕਾਬਪੋਸ਼ ਨੌਜਵਾਨ ਕਾਰ ‘ਚ ਸਵਾਰ ਸੀ ਜਿਹਨਾਂ ਨੇ ਨੌਜਵਾਨ ਤੇ ਗੋਲੀਆਂ ਦੇ ਨਾਲ ਹਮਲਾ ਕਰ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



