ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਚ ਸ਼ਰੇਆਮ ਗੁੰਡਾਗਰਦੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੁਕਾਨ ਅੰਦਰ ਨੌਜਵਾਨਾਂ ਨੇ ਇਕ ਨੌਜਵਾਨ ਦੇ ਨਾਲ ਜਮਕੇ ਕੁੱਟਮਾਰ ਕੀਤੀ।
ਜਿਸ ਤੋਂ ਬਾਅਦ ਇਸ ਦੌਰਾਨ ਇਕ ਨੌਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਇਸ ਮਾਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਪੁਲਿਸ ਨੇ ਆਰੋਪਿਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

