ਪੰਜਾਬ ਤੋਂ 10 ਹਜ਼ਾਰ ਕਿਸਾਨ 17 ਨੂੰ ਜਾਣਗੇ ਯੂਪੀ, ਆਸ਼ੀਸ਼ ਮਿਸ਼ਰਾ ਖਿਲਾਫ ਖੋਲਣਗੇ ਮੋਰਚਾ

ਚੰਡੀਗੜ੍ਹ- ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਗੱਡੀਆਂ ਦੇ ਹੇਠਾਂ ਕੁਚਲ ਕੇ ਮਾਰੇ ਗਏ ਲੋਕਾਂ ਨੂੰ ਇੰਸਾਫ ਦਿਵਾਉਣ ਦੇ ਲਈ ਕਿਸਾਨ ਇਕ…

ਚੰਡੀਗੜ੍ਹ- ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਗੱਡੀਆਂ ਦੇ ਹੇਠਾਂ ਕੁਚਲ ਕੇ ਮਾਰੇ ਗਏ ਲੋਕਾਂ ਨੂੰ ਇੰਸਾਫ ਦਿਵਾਉਣ ਦੇ ਲਈ ਕਿਸਾਨ ਇਕ ਵਾਰ ਫਿਰ ਤੋਂ ਮੋਰਚਾ ਖੋਲਣ ਜਾ ਰਹੇ ਹਨ। ਕੇਂਦਰ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ ਤੇ ਕੇਂਦਰੀ ਮੰਤਰੀ ਆਸ਼ੀਸ਼ ਮਿਸ਼ਰਾ ਟੇਨੀ  ਦੇ ਖਿਲਾਫ ਕਿਸਾਨ ਖੋਲਣ ਜਾ ਰਹੇ ਹਨ। ਇਸ ਮੋਰਚੇ ਦੀ ਸ਼ੁਰੂਆਤ ਕਰਨ ਦੇ ਲਈ 17 ਅਗਸਤ ਨੂੰ ਪੰਜਾਬ ਤੋਂ 10 ਹਜ਼ਾਰ ਕਿਸਾਨਾਂ ਦਾ ਜੱਥਾ ਉੱਤਰ ਪ੍ਰਦੇਸ਼ ਜਾ ਰਿਹਾ ਹੈ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੇ ਲਈ ਰਵਾਨਾ ਹੋਣ ਵਾਲਾ ਕਿਸਾਨਾਂ ਦਾ ਜੱਥਾ ਅਲੱਗ-ਅਲੱਗ ਰਸਤਿਆਂ ਰਾਹੀਂ ਲਖੀਮਪੁਰ ਖੀਰੀ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਨਾਲ ਜੁੜੇ ਕਿਸਾਨ ਟ੍ਰੇਨ ਰਾਹੀਂ ਉੱਤਰ ਪ੍ਰਦੇਸ਼ ਜਾਣਗੇ। ਉੱਥੇ ਹੀ ਦੋਆਬਾ ਤੇ ਮਾਝਾ ਦੇ ਕਿਸਾਨ ਟ੍ਰੇਨਾਂ ਦੇ ਨਾਲ-ਨਾਲ ਆਪਣੇ ਨਿੱਜੀ ਵਾਹਨਾਂ ਰਾਹੀਂ ਰਵਾਨਾ ਹੋਣਗੇ। ਕਿਸਾਨਾਂ ਦੇ ਧਰਨੇ ਦੇ ਲਈ ਰਾਸ਼ਨ ਦੀ ਰਸਦ ਪਹੁੰਚਾਉਣ ਲਈ ਟਰੱਕਾਂ ਦੀ ਵਿਵਸਥਾ ਕੀਤੀ ਗਈ ਹੈ।

ਪਿਛਲੇ ਦਿਨੀਂ ਫਗਵਾੜਾ ਵਿਚ ਹੋਈ ਪੰਜਾਬ ਦੀਆਂ 31 ਜਥੇਬੰਦੀਆਂ ਦੀ ਮੀਟਿੰਗ ਵਿਚ 10 ਹਜ਼ਾਰ ਕਿਸਾਨਾਂ ਦੇ ਜਥੇ ਨੂੰ ਉੱਤਰ ਪ੍ਰਦੇਸ਼ ਰਵਾਨਾ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਮੀਟਿੰਗ ਵਿਚ ਜਥੇ ਨੂੰ ਭੇਜਣ ਦੀ ਤਰੀਕ ਤੈਅ ਨਹੀਂ ਹੋ ਸਕੀ ਸੀ। ਹੁਣ ਜਥੇ ਨੂੰ ਰਵਾਨਾ ਕਰਨ ਦੀ ਤਰੀਖ ਵੀ ਤੈਅ ਹੋ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਤੋਂ ਜਾਣ ਵਾਲਾ ਕਿਸਾਨਾਂ ਦਾ ਜੱਥਾ 18 ਅਗਸਤ ਤੋਂ ਲੈ ਕੇ 20 ਅਗਸਤ ਲਖੀਮਪੁਰ ਖੀਰੀ ਵਿਚ ਧਰਨਾ ਲਗਾਏਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੰਗ ਕਰਨਗੇ ਕਿ ਕਿਸਾਨਾਂ ਦੇ ਕਾਲਤ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਠੇ ਆਸ਼ੀਸ਼ ਮਿਸ਼ਰਾ ਟੇਨੀ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਅਜੇ ਮਿਸ਼ਰਾ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ।

ਉਨਾਂ ਨੇ ਕਿਹਾ ਕਿ ਇਸ ਤੋਂ ਇਵਾਲਾ ਉੱਤਰ ਪ੍ਰਦੇਸ਼ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਅੰਦੋਲਨ ਦੌਰਾਨ ਜੋ ਕਿਸਾਨਾਂ ਦੇ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਹਨ ਉਨ੍ਹਾਂ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀ ਭਾਰਤੀ ਜਨਤਾ ਪਾਰਟੀ ਨੇ ਕਈ ਕਿਸਾਨਾਂ ਦੇ ਖਿਲਾਫ ਝੂਠੇ ਹੀ ਮੁਕੱਦਮੇ ਦਰਜ ਕਰ ਦਿੱਤੇ ਹਨ। ਕਿਸਾਨ ਯੂਨੀਅਨ ਨੇ ਲਖੀਮਪੁਰ ਖੀਰੀ ਵਿਚ ਮਾਰੇ ਗਏ ਕਿਸਾਨਾਂ ਦੀਆਂ ਤਸਵੀਰਾਂ ਲਾ ਕੇ ਪੋਸਟਰ ਵੀ ਜਾਰੀ ਕੀਤਾ ਹੈ। ਜਿਸ ਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਵੀ ਕੀਤਾ ਜਾ ਰਿਹਾ ਹੈ। 

Leave a Reply

Your email address will not be published. Required fields are marked *