ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨੋਇਡਾ ਦੇ ਫੇਸ-3 ਦੇ ਬਹਲੋਲਪੁਰ ਪਿੰਡ ਵਿੱਚ ਇਕ ਮਕਾਨ ਨੂੰ ਭਿਆਨਕ ਅੱਗ ਲੱਗ ਜਾਣ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਕਰੀਬ 24 ਤੋਂ ਵੀ ਵੱਧ ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ। ਸ਼ਾਟ ਸਰਕਟ ਦੇ ਕਾਰਨ ਇੱਥੇ ਭਿਆਨਕ ਅੱਗ ਲੱਗ ਗਈ।
ਇਹ ਅੱਗ ਇਹਨੀ ਜਿਆਦਾ ਭਿਆਨਕ ਸੀ ਕਿ ਪੂਰੇ ਘਰਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਜਿਸ ਕਾਰਨ 12 ਲੋਕ ਇਸ ਅੱਗ ਦੇ ਕਾਰਨ ਝੁਲਸ ਗਏ।
ਉੱਥੇ ਹੀ ਦੂਜੇ ਪਾਸੇ ਇਸ ਅੱਗ ਦੇ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਤੇ ਲੋਕ ਸਹਿਮ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮਸ਼ਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਪੁਲਿਸ ਵੱਲੋਂ ਰਾਹਤ ਬਚਾਅ ਦਾ ਕੰਮ ਵੀ ਕੀਤਾ ਜਾ ਰਿਹਾ ਹੈ।


