ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪ੍ਰੋਫੈਸਰ ਸੁਰਜੀਤ ਸਿੰਘ ਦੀ ਕੁੱਟਮਾਰ ਮਾਮਲੇ ਵਿੱਚ ਯੂਨੀਵਰਸਿਟੀ ਵਿੱਚ ਵੱਡੀ ਕਾਰਵਾਈ ਕੀਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿਤਾ ਹੈ। ਯੂਨੀਵਰਸਿਟੀ ਨੇ ਸਖ਼ਤ ਕਾਰਵਾਈ ਕਰਦਿਆਂ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿਚ ਦਾਖਲੇ ’ਤੇ ਪਾਬੰਦੀ ਲਗਾ ਦਿਤੀ ਹੈ। ਇਹ ਵਿਦਿਆਰਥੀ ਸਿਰਫ਼ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਆ ਸਕਣਗੇ। ਸੂਤਰਾਂ ਦੇ ਹਵਾਲੇ ਤੋਂ ਇਕ ਜਾਣਕਾਰੀ ਸਾਹਮਣੇ ਆਈ ਹੈ ਕਿ ਇਕ ਵਿਦਿਆਰਥਣ ਵੱਲੋਂ ਪ੍ਰੈਫੈਸਰ ਦੇ ਖਿਲਾਫ ਮਾਣਹਾਨੀ ਦਾ ਮਾਮਲਾ ਵੀ ਦਾਇਰ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ 4 ਵਿਦਿਆਰਥੀਆਂ ਨੇ ਕਮੇਟੀ ਸਾਹਮਣੇ ਖੁਦ ਪੇਸ਼ ਹੋ ਕੇ ਆਪਣਾ ਦਲੀਲ ਨਾਲ ਪੱਖ ਰੱਖਿਆ ਅਤੇ 8 ਵਿਦਿਆਰਥੀ ਕਮੇਟੀ ਦੇ ਸਾਹਮਣੇ ਪੇਸ਼ ਹੀ ਨਹੀ ਹੋਏ ਜਿਸ ਤੋਂ ਬਾਅਦ ਕਮੇਟੀ ਨੇ ਇੰਨ੍ਹਾ 8 ਵਿਦਿਆਰਥੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ ਹੈ।
ਦੱਸ ਦੇਈਏ ਕਿ 13 ਸਤੰਬਰ 2023 ਨੂੰ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਦੀ ਬਠਿੰਡਾ ਸਥਿਤ ਉਸ ਦੇ ਘਰ ਵਿੱਚ ਬੀਮਾਰੀ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਇਲਾਜ਼ਾਮ ਲਾਏ ਸਨ ਕਿ ਇਹ ਸਭ ਪ੍ਰੋਫੈਸਰ ਸੁਰਜੀਤ ਦੇ ਤੰਗ ਪ੍ਰੇਸ਼ਾਨ ਕਰਨ ਤੇ ਹੋਈ ਹੈ।ਇਸ ਮਾਮਲੇ ਦੀ ਸਾਬਕਾ ਜੱਜ ਦੀ ਅਗਵਾਈ ਹੇਠ ਕਮੇਟੀ ਵਲੋਂ ਜਾਂਚ ਕੀਤੀ ਗਈ। ਹੁਣ ਕਮੇਟੀ ਨੇ 8 ਵਿਦਿਆਰਥੀਆਂ ਨੂੰ ਮੁਅਤਲ ਵੀ ਕੀਤਾ ਹੈ।



