ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਗਰੂਰ ਚ ਸੰਘਣੀ ਧੂੰਦ ਦੇ ਕਾਰਨ ਲੋਕਾਂ ਨੂੰ ਜਿੱਥੇ ਸਾਹ ਲੈਣ ’ਚ ਮੁਸ਼ਕਿਲਾਂ ਸਾਹਮਣੇ ਆ ਰਹੀ ਹੈ ਉੱਥੇ ਹੀ ਇਸ ਧੂੰਦ ਦੇ ਕਾਰਨ ਲੋਕਾਂ ਨੂੰ ਸੜ੍ਹਕਾਂ ਤੇ ਵਾਹਨ ਚਲਾਉਣ ’ਚ ਕਾਫੀ ਮੁਸ਼ਕਿਲਾਂ ਆ ਰਹੀਆਂ ਹਨ। ਇਸੇ ਸੰਘਣੀ ਧੂੰਦ ਦੇ ਕਾਰਨ ਸੰਗਰੂਰ ’ਚ ਭਿਆਨਕ ਹਾਦਸਾ ਵਾਪਰਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਇਕ ਖੜੇ ਝੌਨੇ ਦੇ ਨਾਲ ਭਰੇ ਟਰੈਕਟਰ ਟਰਾਲੀ ਨੂੰ ਪਿੱਛੋਂ ਤੋਂ ਆ ਰਹੀ ਪੀਆਰਟੀਸੀ ਦੀ ਬੱਸ ਨੇ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਦਰਜਨ ਵਾਹਨ ਆਪਸ ’ਚ ਟਕਰਾ ਗਏ। ਜਿਸ ਕਾਰਨ ਇਸ ਹਾਦਸੇ ਦੇ ਕਾਰਨ ਇਕ ਕਿਸਾਨ ਦੀ ਦਰਦਨਾਕ ਮੌਤ ਹੋ ਗਈ।
ਉੱਥੇ ਹੀ ਇਸ ਹਾਦਸੇ ਦੇ ਪਿੱਛੇ ਬੱਸ ਚਾਲਕ ਦਾ ਕਹਿਣਾ ਹੈ ਕਿ ਸਵੇਰੇ ਸੰਘਣੀ ਧੂੰਦ ਦੇ ਕਾਰਨ ਸੜ੍ਹਕ ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ ਜਿਸ ਕਾਰਨ ਬੱਸ ਦੇ ਡਰਾਈਵਰ ਨੂੰ ਸੜ੍ਹਕ ਦੇ ਖਰਾਬ ਹਾਲਤ ’ਚ ਖੜੀ ਟਰਾਲੀ ਨਹੀਂ ਦਿਖੀ ਜਿਸ ਤੋਂ ਬਾਅਦ ਇਹ ਹਾਦਸਾ ਹੋਇਆ ਦੂਜੇ ਪਾਸੇ ਇਸ ਹਾਦਸੇ ਦੇ ਕਾਰਨ ਲੋਕਾਂ ਨੇ ਕਿਸਾਨਾਂ ਵੱਲੋਂ ਸਾੜੀ ਜਾਣ ਵਾਲੀ ਪਰਾਲੀ ਨੂੰ ਦੱਸਿਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

