PSEB Result 2023: ਪੰਜਾਬ ਬੋਰਡ ਵੱਲੋਂ 12ਵੀਂ ਦਾ ਐਲਾਨਿਆ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ

PSEB Result 2023: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ  ਨਤੀਜਾ (PSEB 12th Result 2023) ਜਾਰੀ…

PSEB Result 2023: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ  ਨਤੀਜਾ (PSEB 12th Result 2023) ਜਾਰੀ ਕਰ ਦਿੱਤਾ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣਾ ਨਤੀਜਾ (PSEB 12ਵੀਂ ਦਾ RESULT) ਆਨਲਾਈਨ ਦੇਖ ਸਕਦੇ ਹਨ।  ਪੰਜਾਬ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜੇ (PSEB 12ਵੀਂ ਦੇ ਨਤੀਜੇ 2023) ਦਾ ਐਲਾਨ ਕਰ ਦਿੱਤਾ ਹੈ। 

ਵਾਈਸ ਚੇਅਰਮੈਨ ਡਾ: ਵਰਿੰਦਰ ਭਾਟੀਆ ਨੇ ਦੱਸਿਆ ਕਿ 92.47% ਵਿਦਿਆਰਥੀ ਪ੍ਰੀਖਿਆ ਵਿੱਚ ਪਾਸ ਹੋਏ ਹਨ। ਕੁੱਲ 296709 ਉਮੀਦਵਾਰਾਂ ਵਿੱਚੋਂ 274378 ਉਮੀਦਵਾਰਾਂ ਨੇ ਇਮਤਿਹਾਨ ਪਾਸ ਕੀਤਾ। ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਮਾਨਸਾ) ਦੀ ਸੁਜਾਨ ਕੌਰ ਨੇ 500/500 ਅੰਕ ਲੈ ਕੇ PSEB ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ।

Leave a Reply

Your email address will not be published. Required fields are marked *