ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ਤੋਂ ਇਕ ਅਜਿਹਾ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਬੱਚੀ ਨੂੰ ਅਗਵਾ ਕੀਤਾ ਗਿਆ ਹੈ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ 14 ਸਾਲਾ ਬੱਚੀ ਨੂੰ ਭੇਦਭਰੀ ਹਾਲਾਤਾਂ ਵਿੱਚ ਬੱਚੀ ਨੂੰ ਅਗਵਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਚੀ ਆਪਣੇ ਘਰ ਤੋਂ ਬਾਹਰ ਕੁਝ ਸਾਮਾਨ ਨੂੰ ਖਰੀਦਣ ਲਈ ਗਈ ਸੀ ਪਰ ਕਾਫੀ ਸਮੇਂ ਤੋਂ ਬਾਅਦ ਵੀ ਉਹ ਆਪਣੇ ਘਰ ਵਾਪਸ ਨਹੀਂ ਆਈ। ਜਿਸ ਤੋਂ ਬਾਅਦ ਬੱਚੀ ਦੇ ਮਾਪਿਆ ਨੇ ਬੱਚੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲੀ ਜਿਸਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

