ਅੰਮ੍ਰਿਤਸਰ- ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।
Also Read: ਚੋਣ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ, ਸੋਨੀਆ-ਰਾਹੁਲ ਤੇ ਪ੍ਰਿਅੰਕਾ ਗਾਂਧੀ ਵੀ ਰਹੇ ਮੌਜੂਦ
अमृतसर नगर निगम के 16 मौजूदा पार्षद आज मेयर @karamjitrintu और पंजाब प्रभारी @JarnailSinghAAP की मौजूदगी में आम आदमी पार्टी में शामिल हुए.
पंजाब में राज्य सरकार के बाद अब नगर नगर निगम में भी आप का झंडा लहरा रहा है. pic.twitter.com/17Za5fyUZu
— Manish Sisodia (@msisodia) March 13, 2022
ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਰੋਡ ਸ਼ੋਅ ਤੋਂ ਪਹਿਲਾਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
Also Read: ਰੂਸ ਨੇ ਯੂਕਰੇਨ ‘ਤੇ ਕੀਤੇ ਹਵਾਈ ਹਮਲੇ ਤੇਜ਼, 9 ਦੀ ਮੌਤ ਤੇ 57 ਜ਼ਖਮੀ



