ਮਾਸਕੋ: ਰੂਸ ’ਚ ਐਤਵਾਰ ਨੂੰ ਇਕ ਭਿਆਨਕ ਜਹਾਜ਼ ਹਾਦਸਾ ਹੋ ਗਿਆ, ਜਿਸ ’ਚ 16 ਯਾਤਰੀਆਂ ਦੀ ਮੌਤ ਹੋ ਗਈ। ਇਸ ਐੱਲ-410 ਰੂਸੀ ਜਹਾਜ਼ ’ਚ ਕੁਲ 23 ਯਾਤਰੀ ਸਵਾਰ ਸਨ। ਇਹ ਜਹਾਜ਼ ਟਾਟਰਸਤਾਨ ਗਣਰਾਜ ਕੋਲ ਹਾਦਸਾਗ੍ਰਸਤ ਹੋ ਗਿਆ। ਬਚਾਅ ਟੀਮ ਨੇ 7 ਲੋਕਾਂ ਨੂੰ ਜ਼ਿੰਦਾ ਬਚਾਅ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜਹਾਜ਼ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 9.30 ਵਜੇ ਵਾਪਰਿਆ।
Also Read: ‘ਲਖੀਮਪੁਰ ਘਟਨਾ ਦੇ ਵਿਰੋਧ ਵਜੋਂ ਭਲਕੇ ਕਾਂਗਰਸ ਪਾਰਟੀ ਕਰੇਗੀ ਮੌਨ ਧਰਨਾ’
ਰੂਸ ਦੇ ਐਮਰਜੈਂਸੀ ਮੰਤਰਾਲੇ ਨੇ ਦੱਸਿਆ ਕਿ ਇਸ ਹਾਦਸੇ ’ਚ 16 ਲੋਕਾਂ ਦੀ ਮੌਤ ਹੋ ਗਈ। ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਤਸਵੀਰ ’ਚ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਦੋ ਟੁਕੜਿਆਂ ’ਚ ਵੰਡਿਆ ਗਿਆ ਹੈ। ਜਹਾਜ਼ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਸਿਹਤ ਮੰਤਰਾਲੇ ਨੇ ਕਿਹਾ ਕਿ ਬਚਾਏ ਗਏ 7 ਲੋਕਾਂ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ’ਚੋਂ ਇਕ ਦੀ ਹਾਲਤ ਬਹੁਤ ਗੰਭੀਰ ਹੈ। ਡਾਕਟਰ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਜਹਾਜ਼ ਰੂਸੀ ਫੌਜ ਅਤੇ ਜਲ ਸੈਨਾ ਦੀ ਮਦਦ ਕਰਨ ਵਾਲੇ ਇਕ ਸਵੈਮਸੇਵੀ ਸੰਗਠਨ ਦਾ ਹੈ। ਇਹ ਸੰਗਠਨ ਆਪਣੇ ਆਪ ਨੂੰ ਖੇਡ ਤੇ ਰੱਖਿਆ ਸੰਗਠਨ ਦੱਸਦਾ ਹੈ। ਰੂਸੀ ਅਧਿਕਾਰੀ ਇਸ ਜਹਾਜ਼ ਹਾਦਸੇ ਦੀ ਜਾਂਚ ਕਰ ਰਹੇ ਹਨ।
Also Read: ਪੰਜਾਬ ‘ਚ ਵਧੇ ਬਿਜਲੀ ਸੰਕਟ ਉੱਤੇ ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- ‘ਖਪਤਕਾਰਾਂ ਨਾਲ ਧੱਕੇਸ਼ਾਹੀ’



