ਪੰਜਾਬ ਵਿੱਚ 19 ਟਰੇਨਾਂ 2 ਮਹੀਨੇ ਲਈ ਹੋਈਆਂ ਰੱਦ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਮੌਸਮ ਵਿੱਚ ਆਏ ਬਦਲਾਅ ਦੇ ਕਾਰਨ ਜਿੱਥੇ ਠੰਡ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਜਨਜੀਵਨ ਵੀ ਕਾਫੀ ਪ੍ਰਭਾਵਿਤ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਮੌਸਮ ਵਿੱਚ ਆਏ ਬਦਲਾਅ ਦੇ ਕਾਰਨ ਜਿੱਥੇ ਠੰਡ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਜਨਜੀਵਨ ਵੀ ਕਾਫੀ ਪ੍ਰਭਾਵਿਤ ਹੋਇਆ ਹੈ। ਬਾਰਿਸ਼ ਦੇ ਕਾਰਨ ਤਾਪਮਾਨ ਵਿੱਚ ਕਾਫੀ ਗਿਰਾਵਟ ਪਾਈ ਗਈ ਹੈ ਤੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦੇ ਕਾਰਨ ਠੰਡ ਵਿੱਚ ਵੀ ਕਾਫੀ ਵਾਧਾ ਹੋਇਆ ਹੈ।

Train

ਦੱਸ ਦਈਏ ਕਿ ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਕਈ ਟਰੇਨਾਂ ਨੂੰ ਬਰੇਕਾਂ ਲੱਗ ਗਈਆ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਕਰੀਬ 14 ਪੈਸੇਂਜਰਾਂ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

Train

ਜਦਕਿ 18 ਟਰੇਨਾਂ ਆਪਣੇ ਮਿੱਥੇ ਸਮੇਂ ਤੋਂ ਦੇਰੀ ਨਾਲ ਚੱਲਣਗੀਆਂ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ 19 ਪੈਸੇਂਜਰ ਟਰੇਨਾਂ ਕਰੀਬ 2 ਮਹੀਨੇ ਯਾਨੀ ਕਿ 14 ਦਸੰਬਰ ਤੋਂ 15 ਫਰਵਰੀ ਤੱਕ ਰੱਦ ਕੀਤੀਆਂ ਗਈਆਂ ਹਨ।

Leave a Reply

Your email address will not be published. Required fields are marked *