ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 1984 ਸਿੱਖ ਕਤਲੇਆਮ ਮਾਮਲੇ ਵਿੱਚ ਮੱਧ ਪ੍ਰਦੇਸ਼ ਦੇ ਮੁੱਖਮੰਤਰੀ ਕਮਲਨਾਥ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਦਸ ਦਈਏ ਕਿ 1984 ਸਿੱਖ ਕਤਲੇਆਮ ਦੀ ਜਾਂਚ ਕਰ ਰਹੀ SIT ਨੇ 7 ਕੇਸਾਂ ਨੂੰ ਮੁੜ ਖੋਲ ਕੇ ਉਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਕਾਰਨ ਕਮਲਨਾਥ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਤੋਂ ਇਲਾਵਾ ਦਸ ਦਈਏ ਕਿ ਇਹਨਾਂ ਕੇਸਾਂ ਦੀ ਮੁੜ ਤੋਂ ਜਾਂਚ ਦੀ ਮੰਗ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਹੈ। ਨਾਲ ਹੀ ਉਹਨਾਂ ਦਾ ਇਹ ਵੀ ਕਹਿਣਾ ਹੈ ਕਿ ਕਾਂਗਰਸ ਕਮਲਨਾਥ ਨੂੰ ਮੁੱਖਮੰਤਰੀ ਦੇ ਅਹੁਦੇ ਤੋਂ ਹਟਾਏ। ਕਾਬਿਲੇਗੌਰ ਹੈ ਕਿ SIT ਦੀ ਟੀਮ ਵੱਲੋਂ ਕੀਤੀ ਜਾਣ ਵਾਲੀ ਜਾਂਚ ਤੋਂ ਬਾਅਦ ਹੀ ਕੁਝ ਨਵੇਂ ਮਾਮਲਿਆਂ ਦੀ ਜਾਣਕਾਰੀ ਹਾਸਿਲ ਹੋ ਸਕਦੀ ਹੈ।

