ਜਲੰਧਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਤਾਬੜਤੋੜ ਚੱਲੀਆਂ ਗੋਲੀਆਂ, ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਨਕੋਦਰ ‘ਚ ਬਾਬਾ ਮੁਰਾਦ ਸ਼ਾਹ ਰੋਡ ‘ਤੇ ਪੁਲਿਸ ਅਤੇ ਡਰੱਗ ਸਮੱਗਲਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਨਕੋਦਰ ‘ਚ ਬਾਬਾ ਮੁਰਾਦ ਸ਼ਾਹ ਰੋਡ ‘ਤੇ ਪੁਲਿਸ ਅਤੇ ਡਰੱਗ ਸਮੱਗਲਰਾਂ ਵਿਚਾਲੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਸੂਚਨਾ ਦੇ ਅਧਾਰ ਤੇ ਪੁਲਿਸ ਨਕੋਦਰ ਕੁਝ ਬਦਮਾਸ਼ਾਂ ਦੀ ਭਾਲ ‘ਚ ਆਈ ਸੀ

firing

ਇਸ ਦੌਰਾਨ ਪੁਲਿਸ ਨੇ ਦੋਸ਼ੀਆਂ ਨੂੰ ਦੇਖਣ ਤੋਂ ਬਾਅਦ ਫੜਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਆਪਣੀ ਗੱਡੀ ਭੱਜਾ ਲਈ ਜਿਸ ਤੋਂ ਬਾਅਦ ਪੁਲਿਸ ਨੇ ਗੱਡੀ ਦੇ ਟਾਇਰ ਤੇ ਗੋਲੀ ਚੱਲਾ ਦਿੱਤੀ।

firing

ਇਸ ਤੋਂ ਬਾਅਦ ਦੋਹਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਪੁਲਿਸ ਨੇ ਦੋ ਨਸ਼ਾ ਤਸਕਰ ਨੂੰ ਦਬੋਚ ਲਿਆ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਦੋ ਆਰੋਪਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *