ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਟਿਆਲਾ ਖੇੜੀ ਗੰਡਿਆਂ ਦਾ ਮਾਮਲਾ ਅਜੇ ਤੱਕ ਥੰਮਿਆ ਨਹੀਂ ਹੈ ਕਿ ਇਕ ਹੋਰ ਅਜਿਹਾ ਮਾਮਲਾ ਸਾਹਮਣੇ ਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋਵੇ ਭਰਾ ਸਕੂਲ ਤੋਂ ਪੜ੍ਹਨ ਤੋਂ ਬਾਅਦ ਗਾਇਬ ਸਨ।
ਇਸ ਮਾਮਲੇ ਚ ਸਕੂਲ ਦੀ ਮੈਨੇਜਮੈਂਟ ਦਾ ਕਹਿਣਾ ਹੈ ਕਿ ਬੱਚੇ ਸਕੂਲ ਤੋਂ ਪੜ੍ਹਨ ਤੋਂ ਬਾਅਦ ਕਿੱਥੇ ਗਏ ਇਹ ਕਿਸੇ ਨੂੰ ਵੀ ਨਹੀਂ ਪਤਾ ਹੈ। ਨਾਲ ਕਿਹਾ ਜਾ ਰਿਹਾ ਹੈ ਕਿ ਬੱਚਿਆ ਦੇ ਮਾਪਿਆ ਵਿਚਾਲੇ ਝਗੜਾ ਚਲ ਰਿਹਾ ਸੀ ਜਿਸ ਕਾਰਨ ਉਹਨਾਂ ਨੇ ਇਹ ਕਦਮ ਚੁੱਕਿਆ।
ਪਰ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਬੱਚਿਆਂ ਦੇ ਸਕੂਲ ਤੋਂ ਬਾਹਰ ਜਾਣ ਦੀਆਂ ਤਸਵੀਰਾਂ ਸੀਸੀਟੀਵੀ ਫੁਟੇਜ ਚ ਕੈਦ ਹੋ ਗਈਆਂ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


