ਅੰਮ੍ਰਿਤਸਰ ‘ਚ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕੀਤਾ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣਾਂ ਦਾ ਮਾਹੌਲ ਚਲ ਰਿਹਾ ਹੈ ਜਿਸਨੂੰ ਲੈਕੇ ਪੁਲਿਸ ਵੀ ਸੁਚੇਤ ਹੈ।  ਇਸਦੇ ਚੱਲਦੇ ਹੀ ਪੰਜਾਬ ਪੁਲਿਸ ਨੇ ਇਕ ਵੱਡੀ ਕਾਰਵਾਈ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੋਣਾਂ ਦਾ ਮਾਹੌਲ ਚਲ ਰਿਹਾ ਹੈ ਜਿਸਨੂੰ ਲੈਕੇ ਪੁਲਿਸ ਵੀ ਸੁਚੇਤ ਹੈ।  ਇਸਦੇ ਚੱਲਦੇ ਹੀ ਪੰਜਾਬ ਪੁਲਿਸ ਨੇ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਸਰ ਸਾਹਿਬ ਤੋਂ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਮੇਤ 3 ਗੈਂਗਸਟਰਾਂ ਨੂੰ ਕਾਬੂ ਕਰਨ ਚ ਸਫਲਤਾ ਹਾਸਿਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਦੇ ਨਾਲ ਕਾਂਗਰਸੀ ਸਰਪੰਚ ਦਾ ਪੁੱਤਰ ਵੀ ਸ਼ਾਮਿਲ ਹੈ।

arrested

ਮਿਲੀ ਜਾਣਕਾਰੀ ਦੇ ਅਨੁਸਾਰ ਅਜਨਾਲਾ ਦੇ ਪਿੰਡ ਖਾਨਵਾਲ ਦੇ ਕਾਂਗਰਸੀ ਸਰਪੰਚ ਦਾ ਬੇਟਾ ਗੈਂਗਸਟਰ ਸੋਨੂ ਮਸੀਹ ਦੇ ਨਾਲ ਸੀ ਜਿਸਨੂੰ ਦੋ ਹੋਰ ਗੈਂਗਸਟਰਾਂ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ  ਇਹਨਾਂ ਕੋਲੋਂ ਹੈਰੋਇਨ ਤੇ ਇਕ ਪਿਸਟਲ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *