Bambiha group Members arrested: ਪੰਜਾਬ ਪੁਲਿਸ ਵੱਲੋਂ ਗੈਂਗਸਟਰਵਾਦ ਨੂੰ ਲੈ ਕੇ ਮੁਹਿੰਮ ਆਰੰਭੀ ਹੋਈ ਹੈ। ਬਠਿੰਡਾ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ 2 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੰਨ੍ਹਾਂ ਗੈਂਗਸਟਰਾਂ ਕੋਲੋਂ ਹਥਿਆਰ ਬਰਾਮਦ ਕੀਤੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਬੰਬੀਹਾ ਗਰੁੱਪ ਨਾਲ ਸੰਬੰਧਿਤ ਹਨ। ਪੁਲਿਸ ਨੇ ਇੰਨ੍ਹਾਂ ਕੋਲੋ 3 ਪਿਸਤੌਲ, ਦੇਸੀ 32 ਬੋਰ, 20 ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

