ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਫੋਕਲ ਪੁਆਇੰਟ ਫਲਾਈਓਵਰ ਤੇ ਦੋ ਟਰੱਕਾਂ ਦੀ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਇਹਨਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਪਹੁੰਚੀ ਪੀਸੀਆਰ ਦੀ ਗੱਡੀ ਵੀ ਹਾਦਸੇ ਦਾ ਸ਼ਿਕਾਰ ਹੋ ਗਈ।
ਇਸ ਹਾਦਸੇ ਦੇ ਕਾਰਨ ਦੋ ਲੋਕ ਜਖਮੀ ਹੋ ਗਏ। ਗਨੀਮਤ ਇਹ ਰਹੀ ਕਿ ਇਸ ਹਾਦਲੇ ਦੇ ਕਾਰਨ ਕਿਸੇ ਵੀ ਤਰ੍ਹਾਂ ਦੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

