ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਖੰਨਾ ’ਚ ਇਕ ਔਰਤ ਦੀ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਦੇ ਨਾਲ ਹਮਲਾ ਕੀਤਾ। ਜਿਸ ਕਾਰਨ ਇਸ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਹਨਾਂ ਆਰੋਪੀਆਂ ਚੋਂ ਇਕ ਆਰੋਪੀ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਹੈ। ਇਹ ਮਾਮਲਾ ਪਿੰਡ ਭੂਮੱਦੀ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

