ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੀ ਮੁਕਤਸਰ ਸਾਹਿਬ ਤੇ ਭਿਆਨਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ ਬਠਿੰਡਾ ਰੋਡ ਤੇ ਪੈਂਦੇ ਪਿੰਡ ਭੁੱਲਰ ਨੇੜੇ ਦੋ ਕਾਰਾਂ ਵਿੱਚ ਭਿਆਨਕ ਟੱਕਰ ਹੋ ਗਈ
ਜਿਸ ਕਾਰਨ ਮੌਕੇ ਤੇ ਹੀ ਦੋ ਲੋਕਾਂ ਦੀ ਇਕ ਦਰਦਨਾਕ ਹਾਦਸੇ ਵਿੱਚ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ 4-5 ਲੋਕ ਗੰਭੀਰ ਜਖਮੀ ਵੀ ਹੋ ਗਏ। ਇਹ ਟੱਕਰ ਇਹਨੀ ਜਿਆਦਾ ਭਿਆਨਕ ਸੀ ਕਿ ਦੋਵੇਂ ਕਾਰਾਂ ਦੇ ਪਰਖੱਚੇ ਉੱਡ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

