ਮੂਸੇਵਾਲਾ ਕਤਲ ਵਿਚ ਸ਼ਾਮਲ 2 ਸ਼ਾਰਪ ਸ਼ੂਟਰ ਅੰਮ੍ਰਿਤਸਰ ਵਿਚ ਢੇਰ

ਅੰਮ੍ਰਿਤਸਰ- ਗੈਂਗਸਟਰਾਂ ਦਾ ਪੁਲਿਸ ਵਿਚਾਲੇ ਅੰਮ੍ਰਿਤਸਰ ਦੇ ਭਕਨਾ ਖ਼ੁਰਦ ਨੇੜੇ ਚੱਲ ਰਿਹਾ ਮੁਕਾਬਲਾ ਖਤਮ ਹੋ ਗਿਆ ਹੈ, ਜਿਸ ਵਿਚ ਦੂਸਰਾ ਗੈਂਗਸਟਰ ਵੀ ਢੇਰ ਹੋ ਗਿਆ…

ਅੰਮ੍ਰਿਤਸਰ- ਗੈਂਗਸਟਰਾਂ ਦਾ ਪੁਲਿਸ ਵਿਚਾਲੇ ਅੰਮ੍ਰਿਤਸਰ ਦੇ ਭਕਨਾ ਖ਼ੁਰਦ ਨੇੜੇ ਚੱਲ ਰਿਹਾ ਮੁਕਾਬਲਾ ਖਤਮ ਹੋ ਗਿਆ ਹੈ, ਜਿਸ ਵਿਚ ਦੂਸਰਾ ਗੈਂਗਸਟਰ ਵੀ ਢੇਰ ਹੋ ਗਿਆ ਹੈ। ਇੱਥੇ ਪੁਲਿਸ ਕਮਾਂਡੋ ਇਮਰਾਤ ਦੇ ਉੱਪਰ ਚੜ੍ਹ ਚੁੱਕੇ ਹਨ, ਜਿਨ੍ਹਾਂ ਨੇ ਹੱਥ ਹਿਲਾ ਕੇ ਪੁਸ਼ਟੀ ਕਰ ਦਿੱਤੀ ਹੈ ਕਿ ਇੱਥੇ ਮੁਕਾਬਲਾ ਖ਼ਤਮ ਹੋ ਚੁੱਕਾ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਜਗਰੂਪ ਰੂਪਾ ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ ਹੈ, ਜਦੋਂ ਕਿ ਇਲਾਵਾ ਇੱਕ ਹੋਰ ਗੈਂਗਸਟਰ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਥੋਂ ਦੇ ਪਿੰਡ ਭਕਨਾ ਨੇੜੇ ਕੁਝ ਹਥਿਆਰਬੰਦ ਗੈਂਗਸਟਰਾਂ ਅਤੇ ਪੁਲਿਸ ਦਰਮਿਆਨ ਚੱਲ ਰਹੇ ਮੁਕਾਬਲੇ ਦੌਰਾਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਘਟਨਾ ਸਥਾਨ ‘ਤੇ ਪਹੁੰਚੇ ਜਿਨ੍ਹਾਂ ਨੇ ਖ਼ੁਦ ਇਸ ਆਪਰੇਸ਼ਨ ਦੀ ਅਗਵਾਈ ਕੀਤੀ। ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਚੀਚਾ ਭਕਨਾ ਵਿਖੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਜੋ ਮੁਕਾਬਲਾ ਹੋਇਆ। ਇਹ ਗੈਂਗਸਟਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੁਲਿਸ ਵਲੋਂ ਲੋੜੀਂਦੇ ਸਨ। ਪੁਲਿਸ ਨੂੰ ਉਨ੍ਹਾਂ ਦੇ ਇਸ ਸਥਾਨ ‘ਤੇ ਲੁੱਕ ਕੇ ਰਹਿਣ ਦੀ ਪੱਕੀ ਇਤਲਾਹ ਮਿਲੀ ਸੀ, ਜਿਸ ਕਾਰਨ ਪੁਲਿਸ ਨੇ ਉਸ ਸਥਾਨ ਦੇ ਇਕ ਕਿਲੋਮੀਟਰ ਅੰਦਰ ਘੇਰਾ ਪਾਇਆ ਹੋਇਆ ਸੀ। ਪੁਲਿਸ ਨੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਉਹ ਪੁਲਿਸ ‘ਤੇ ਗੋਲੀਆਂ ਚਲਾਉਣ ਲੱਗ ਪਏ।
ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖ਼ੇਤਰ ਦੇ ਪਿੰਡ ਭਕਨਾ ਨੇੜੇ ਪੁਲਿਸ ਤੇ ਗੈਂਗਸਟਰਾਂ ਦਰਮਿਆਨ ਚੱਲ ਰਹੇ ਮੁਕਾਬਲੇ ‘ਚ ਜ਼ਖ਼ਮੀ ਹੋਏ ਤਿੰਨ ਪੁਲਿਸ ਅਧਿਕਾਰੀਆਂ ਨੂੰ ਇਲਾਜ ਲਈ ਸਥਾਨਕ ਅਮਨਦੀਪ ਹਸਪਤਾਲ ਵਿਖੇ ਦਾਖ਼ਲ ਕਰਾਏ ਜਾਣ ਦੀ ਸੂਚਨਾ ਮਿਲੀ ਹੈ। ਇਸੇ ਦੌਰਾਨ ਹਸਪਤਾਲ ਦੇ ਬਾਹਰ ਵੀ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਮੁਕਾਬਲੇ ‘ਚ 3 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।

Leave a Reply

Your email address will not be published. Required fields are marked *