ਆਜਾਦੀ ਦਿਹਾੜੇ ਮੌਕੇ ਚੰਡੀਗੜ੍ਹ ‘ਚ ਵਾਪਰਿਆ ਦਿਲ ਦਹਿਲਾ ਦੇਣ ਵਾਲਾ ਖੌਫਨਾਕ ਮਾਮਲਾ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਸੈਕਟਰ 22 ਇਕ ਦਿਲ ਦਹਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੋ ਸਕੀਆਂ ਭੈਣਾਂ ਦਾ ਬੇਰਹਿਮੀ ਦੇ ਨਾਲ ਕਤਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ‘ਚ ਸੈਕਟਰ 22 ਇਕ ਦਿਲ ਦਹਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਦੋ ਸਕੀਆਂ ਭੈਣਾਂ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਦੋਵੇ ਭੈਣਾਂ  ਅਬੋਹਰ ਦੇ ਪਿੰਡ ਬੱਲੂਆਣਾ ਦੀਆਂ ਰਹਿਣ ਵਾਲੀਆਂ ਸਨ।

Murder   ਪਿਛਲੇ ਕਰੀਬ 4 ਸਾਲ ਦੋਵੇ ਭੈਣਾ ਚੰਡੀਗੜ੍ਹ ਚ ਰਹਿ ਰਹੀਆਂ ਸੀ ਤੇ ਜ਼ੀਰਕਪੁਰ ਦੀ ਇਕ ਫੈਕਟਰੀ ਚ ਕੰਮ ਕਰ ਰਹੀਆਂ ਸੀ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਦੋਵੇ ਹੀ ਲੜਕੀਆਂ ਦਾ ਕਿਸੇ ਤੇਜਧਾਰ ਹਥਿਆਰ ਦੇ ਨਾਲ ਕਤਲ ਕੀਤਾ ਗਿਆ ਹੈ। ਇਹਨਾਂ ਹੀ ਨਹੀਂ ਇਸ ਕਤਲ ਤੋਂ ਪਹਿਲਾ ਹੱਥਾਪਾਈ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਹੈ।

Murder

ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਆਰੋਪੀ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਾਹਰੋਂ ਤਾਲਾ ਲਾ ਕੇ ਚਲਾ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *