ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੰਡੀਗੜ੍ਹ ਦੇ ਸੈਕਟਰ 15 ਚ ਦੋ ਵਿਦਿਆਰਥੀਆਂ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇ ਵਿਦਿਆਰਥੀ DAV ਕਾਲਜ ਦੇ ਵਿਦਿਆਰਥੀ ਸਨ। ਦੋਹਾਂ ਨੇ 2 ਦਿਨ ਪਹਿਲਾਂ ਹੀ ਕਿਰਾਏ ਤੇ ਇਕ ਮਕਾਨ ਲਿਆ ਸੀ।
ਮਿਲੀ ਜਾਣਕਾਰੀ ਦੇ ਅਨੁਸਾਰ ਦੋਵੇ ਵਿਦਿਆਰਥੀ ਹਰਿਆਣਾ ਦੇ ਜੀਂਦ ਦੇ ਰਹਿਣ ਵਾਲੇ ਸੀ। ਦੇਰ ਰਾਤ ਮਕਾਨ ’ਚ ਵੜ ਕੇ 4 ਨੋਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

