ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਨਸ਼ੇ ਤਸਕਰਾਂ ਤੇ ਨਕੇਲ ਕੱਸ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਮਲੇਰਕੋਟਲਾ ਤੋਂ ਸਾਹਮਣੇ ਆਇਆ ਹੈ।
ਜਿੱਥੇ ਪੁਲਿਸ ਨੇ ਦੋ ਨੌਜਵਾਨਾਂ ਨੂੰ 80 ਕਿਲੋ ਦੀ ਭੂਕੀ ਸਮੇਤ ਗ੍ਰਿਫਤਾਰ ਕੀਤਾ। ਇਸ ਮਾਮਲੇ ਤੇ ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਮੁਲਾਜ਼ਮਾਂ ਵੱਲੋਂ ਫੂਕੀ ਦਾ ਵੱਡੇ ਪੱਤਰ ਤੇ ਵਪਾਰ ਕੀਤਾ ਜਾਂਦਾ ਸੀ।
ਨਾਲ ਹੀ ਪਿਛਲੇ ਕਾਫੀ ਸਮੇਂ ਤੋਂ ਇਹ ਮੁਲਜ਼ਮ ਕਾਫੀ ਸਮੇਂ ਤੋਂ ਇਲਾਕੇ ਚ ਸਰਗਰਮ ਵੀ ਸਨ। ਫਿਲਹਾਲ ਪੁਲਿਸ ਨੇ ਉਕਤ ਆਰੋਪਿਆਂ ਨੂੰ ਹਿਰਾਸਤ ‘ਚ ਲੈਕੇ ਦੋਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਨੇ ਦੋਹਾਂ ਨੂੰ ਤਿੰਨ ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ।

