2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ਵਿਚ 2 ਨੌਜਵਾਨਾਂ ਦੀ ਮੌਤ, 3 ਜ਼ਖਮੀ

ਮਲਸੀਆਂ (ਬਿਊਰੋ)- ਅੱਜ ਇਥੇ ਭਿਆਨਕ ਸੜਕ ਹਾਦਸੇ (Road Accident) ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਹ ਨੌਜਵਾਨ ਮੋਟਰਸਾਈਕਲ (Motorcycle) ‘ਤੇ ਸਵਾਰ ਸਨ ਅਤੇ…

ਮਲਸੀਆਂ (ਬਿਊਰੋ)- ਅੱਜ ਇਥੇ ਭਿਆਨਕ ਸੜਕ ਹਾਦਸੇ (Road Accident) ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਇਹ ਨੌਜਵਾਨ ਮੋਟਰਸਾਈਕਲ (Motorcycle) ‘ਤੇ ਸਵਾਰ ਸਨ ਅਤੇ ਦੋਹਾਂ ਦੀ ਸਿੱਧੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਣ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਬੱਚੇ ਸਮੇਤ 3 ਹੋਰ ਗੰਭੀਰ ਜ਼ਖਮੀ ਹੋ ਗਏ। ਪ੍ਰਾਪਤ ਵੇਰਵਿਆਂ ਅਨੁਸਾਰ 2 ਨੌਜਵਾਨ ਮੋਟਰਸਾਈਕਲ (Motorcyle) ‘ਤੇ ਨਕੋਦਰ (Nakodar) ਵਲੋਂ ਮਲਸੀਆਂ ਨੂੰ ਜਾ ਰਹੇ ਸਨ।

US Accidents (3 million records -- updated) | Kaggle

read this- ਲਾਹੌਲ-ਸਪਿਤੀ ਵਿਖੇ ਅਜੇ ਵੀ ਫੱਸੇ ਹੋਏ ਹਨ 200 ਤੋਂ ਵਧੇਰੇ ਯਾਤਰੀ, ਮੁੱਖ ਮੰਤਰੀ ਜੈਰਾਮ ਕਰਣਗੇ ਹਵਾਈ ਦੌਰਾ

ਜਦੋਂ ਉਹ ਸੰਤ ਵਰਿਆਮ ਸਿੰਘ ਦਹੀਆ ਯਾਦਗਾਰੀ ਗਲੋਬਲ ਹਸਪਤਾਲ ਨੇੜੇ ਪੁੱਜੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਬੇਕਾਬੂ ਹੋ ਕੇ ਅੱਗੇ ਜਾ ਰਹੇ ਦੂਜੇ ਮੋਟਰਸਾਈਕਲ ਨਾਲ ਟਕਰਾ ਗਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ‘ਤੇ ਸਵਾਰ ਦੋਵੇਂ ਨੌਜਵਾਨਾਂ ਦੇ ਸਿਰ ਧੜ ਨਾਲੋਂ ਵੱਖ ਹੋ ਗਏ। ਇਨ੍ਹਾਂ ਨੌਜਵਾਨਾਂ ਵਿਚੋਂ ਇਕ ਦੀ ਪਛਾਣ ਦਲਬੀਰ ਸਿੰਘ (31) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਸਰਾਏ ਖਾਸ ਵਜੋਂ ਹੋਈ ਹੈ ਅਤੇ ਉਹ ਆਪਣੀ ਪਤਨੀ ਬਲਦੀਸ਼ ਕੌਰ (26) ਅਤੇ ਉਨ੍ਹਾਂ ਦਾ 4 ਸਾਲ ਦਾ ਬੱਚਾ ਪ੍ਰਿਤਪਾਲ ਨਾਲ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ।

2 youth died in accident

read this- ਸ਼੍ਰੀਲੰਕਾ ਨੇ ਭਾਰਤ ਨੂੰ ਹਰਾ ਕੇ ਕੀਤਾ ਸੀਰੀਜ਼ ‘ਤੇ ਕਬਜ਼ਾ

ਇਸ ਦੌਰਾਨ ਇੱਕ ਸਾਲ ਦਾ ਬੱਚਾ ਸਹਿਜਵੀਰ ਸਿੰਘ ਵਾਲ-ਵਾਲ ਬਚ ਗਿਆ। ਜਦੋਂ ਕਿ ਦੂਜੇ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਭੋਲਾ (16-17) ਪੁੱਤਰ ਸੁਰਿੰਦਰ ਸਿੰਘ ਅਤੇ ਹਰਦੀਪ ਸਿੰਘ ਉਰਫ ਸੋਨੂੰ (17-18) ਪੁੱਤਰ ਚਰਨ ਸਿੰਘ ਦੋਵੇਂ ਵਾਸੀ ਪਿੰਡ ਲਾਟੀਆਂਵਾਲ (ਕਪੂਰਥਲਾ) ਵਜੋਂ ਹੋਈ ਹੈ। ਇਨ੍ਹਾਂ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿਚ ਦਲਵੀਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨ ਜ਼ਖ਼ਮੀ ਵਿਅਕਤੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹੈ। ਮੌਕੇ ‘ਤੇ ਪੁੱਜੇ ਏ.ਐਸ.ਆਈ. ਹਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ, ਜਦੋਂ ਕਿ ਦੋਵਾਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *