ਕੈਨੇਡਾ ਤੋਂ ਪਰਤੇ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਮਾਂ ਨੇ ਗੁਆਂਢੀ ਪਤੀ-ਪਤਨੀ ’ਤੇ ਲਾਏ ਕਤਲ ਦੇ ਗੰਭੀਰ ਦੋਸ਼

ਮੋਗਾ: ਮੋਗਾ ਦੇ ਕਸਬਾ ਅਜੀਤਵਾਲ ਵਿੱਚ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਰੀਬ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ…

ਮੋਗਾ: ਮੋਗਾ ਦੇ ਕਸਬਾ ਅਜੀਤਵਾਲ ਵਿੱਚ ਇੱਕ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਰੀਬ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੇ 20 ਸਾਲਾ ਨੌਜਵਾਨ ਦੀ ਲਾਸ਼ ਗੁਆਂਢੀ ਦੇ ਘਰੋਂ ਸ਼ੱਕੀ ਹਾਲਾਤਾਂ ਵਿੱਚ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਗੈਰੀ ਵਜੋਂ ਹੋਈ ਹੈ। ਮਾਂ ਵੱਲੋਂ ਲਾਏ ਗਏ ਦੋਸ਼ਾਂ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਕੈਨੇਡਾ ਤੋਂ ਪਰਤਦਿਆਂ ਹੀ ਗੁਆਂਢੀਆਂ ਕੋਲ ਰਹਿਣ ਲੱਗਾ ਸੀ ਨੌਜਵਾਨ

ਮ੍ਰਿਤਕ ਦੀ ਮਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ। ਵੀਜ਼ੇ ਦੀ ਮਿਆਦ ਖ਼ਤਮ ਹੋਣ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਉਸ ਨੂੰ ਵਾਪਸ ਬੁਲਾ ਲਿਆ ਗਿਆ ਸੀ ਅਤੇ ਉਹ ਲਗਭਗ ਦੋ ਮਹੀਨੇ ਪਹਿਲਾਂ ਭਾਰਤ ਪਰਤਿਆ ਸੀ। ਮਾਂ ਦਾ ਦੋਸ਼ ਹੈ ਕਿ ਗੁਆਂਢ ਵਿੱਚ ਰਹਿਣ ਵਾਲੀ ਇੱਕ ਔਰਤ ਉਸ ਨੂੰ ਏਅਰਪੋਰਟ ਤੋਂ ਸਿੱਧਾ ਆਪਣੇ ਘਰ ਲੈ ਗਈ ਸੀ। ਪਿਛਲੇ ਦੋ ਮਹੀਨਿਆਂ ਤੋਂ ਗੁਰਦੀਪ ਉਸੇ ਘਰ ਵਿੱਚ ਰਹਿ ਰਹਾ ਸੀ ਅਤੇ ਉਸ ਨੂੰ ਆਪਣੇ ਪਰਿਵਾਰ ਨੂੰ ਮਿਲਣ ਤੱਕ ਨਹੀਂ ਦਿੱਤਾ ਜਾਂਦਾ ਸੀ। ਇੱਥੋਂ ਤੱਕ ਕਿ ਉਸ ਦਾ ਮੋਬਾਈਲ ਫ਼ੋਨ ਵੀ ਆਪਣੇ ਕੋਲ ਰੱਖਿਆ ਜਾਂਦਾ ਸੀ।

9 ਲੱਖ ਰੁਪਏ ਹੜੱਪਣ ਅਤੇ ਕਰੰਟ ਲਗਾ ਕੇ ਮਾਰਨ ਦੇ ਦੋਸ਼

ਪਰਿਵਾਰ ਦਾ ਦੋਸ਼ ਹੈ ਕਿ ਗੁਆਂਢੀ ਪਰਿਵਾਰ ਨੇ ਉਨ੍ਹਾਂ ਦੇ ਪੁੱਤਰ ਤੋਂ ਕਰੀਬ 9 ਲੱਖ ਰੁਪਏ ਹੜੱਪ ਲਏ ਸਨ, ਜਿਸ ਨਾਲ ਟਰੈਕਟਰ, ਅਪਾਚੇ ਮੋਟਰਸਾਈਕਲ ਅਤੇ ਲੈਪਟਾਪ ਖ਼ਰੀਦਿਆ ਗਿਆ। ਮਾਂ ਦਾ ਕਹਿਣਾ ਹੈ ਕਿ ਗੁਰਦੀਪ ਕਿਸੇ ਡਰ ਕਾਰਨ ਘਰ ਨਹੀਂ ਆ ਰਿਹਾ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਦੋਸ਼ ਲਾਇਆ ਕਿ 31 ਅਕਤੂਬਰ ਦੀ ਸ਼ਾਮ ਨੂੰ ਮਨਪ੍ਰੀਤ ਸਿੰਘ, ਉਸ ਦੀ ਪਤਨੀ ਮਨਦੀਪ ਕੌਰ ਅਤੇ ਸੋਨੀ ਨੇ ਮਿਲ ਕੇ ਗੁਰਦੀਪ ਸਿੰਘ ਨੂੰ ਘਰ ਦੀ ਛੱਤ ‘ਤੇ ਬੁਲਾਇਆ ਅਤੇ ਉਸ ਨੂੰ ਬਿਜਲੀ ਦਾ ਕਰੰਟ ਲਗਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਪੁਲਿਸ ਵੱਲੋਂ ਮਾਮਲਾ ਦਰਜ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜੀਤਵਾਲ ਦੇ ਐੱਸਐੱਚਓ ਭਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਮਨਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ ਖ਼ਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਬਟਾਲਾ ਨੇੜੇ ਭਿਆਨਕ ਸੜਕ ਹਾਦਸਾ: ਕਾਲਜ ਜਾ ਰਹੇ ਬੁਲੇਟ ਸਵਾਰ ਦੋ ਨੌਜਵਾਨਾਂ ਦੀ ਮੌਤ, ਪਰਿਵਾਰਾਂ ਵਿੱਚ ਛਾਇਆ ਮਾਤਮ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *