ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਗੁਰਦਾਸਪੁਰ ਦੇ ਪਿੰਡ ਅਬਲਖੈਰ ਚ ਸੀਆਈਏ ਸਟਾਫ ਤੇ ਐਕਸਾਈਜ਼ ਵਿਭਾਗ ਨੇ ਸਾਂਝੇ ਆਪਰੇਸ਼ਨ ਦੌਰਾਨ ਛਾਪਾਮਾਰੀ ਕੀਤੀ।
ਮਿਲੀ ਜਾਣਕਾਰੀ ਦੇ ਅਨੁਸਾਰ ਸੀਆਈਏ ਸਟਾਫ ਤੇ ਐਕਸਾਈਜ਼ ਵਿਭਾਗ ਨੂੰ ਇਸ ਆਪਰੇਸ਼ਨ ਬਾਰੇ ਗੁਪਤ ਸੂਚਨਾ ਮਿਲੀ ਸੀ।
ਜਿਸ ਤੋਂ ਬਾਅਦ ਉਹਨਾਂ ਨੇ ਛਾਪੇਮਾਰੀ ਦੌਰਾਨ 200 ਲੀਟਰ ਸ਼ਰਾਬ ਬਰਾਮਦ ਕੀਤੀ। ਪਰ ਇਸ ਦੌਰਾਨ ਮੁੱਖ ਆਰੋਪੀ ਭੱਜਣ ਚ ਸਫਲ ਹੋਇਆ। ਫਿਲਹਾਲ ਪੁਲਿਸ ਨੇ ਆਰੋਪੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

