LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
politics new new

Aam Adami Party News : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਭੱਖੀ ਹੋਈ ਹੈ। ਨਿੱਤ ਆਗੂ ਪਾਰਟੀਆਂ ਬਦਲ ਰਹੇ ਹਨ। ਆਮ ਆਦਮੀ ਪਾਰਟੀ ਨੇ ਮੁੜ ਵਿਰੋਧੀ ਧਿਰਾਂ ਦੇ ਖੇਮੇ ਵਿਚ ਸੰਨ੍ਹ ਲਾਈ ਹੈ। ਭਾਜਪਾ ਤੇ ਅਕਾਲੀ ਦਲ ਦੇ ਵੱਡੇ ਆਗੂ ਪਾਰਟੀ ਵਿਚ ਸ਼ਾਮਲ ਕਰਵਾਏ ਹਨ। ਜਲੰਧਰ ਵਿਚ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ ਐਸਸੀ ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਬਾਰੇ ਸੋਸ਼ਲ ਮੀਡੀਆ ਉਤੇ AAP Punjab ਪੇਜ਼ ਉਤੇ ਜਾਣਕਾਰੀ ਦਿੰਦਿਆਂ ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਹਨ। ਸੋਸ਼ਲ ਮੀਡੀਆ X ਉਤੇ ਕੀਤੀ ਗਈ ਪੋਸਟ ਵਿਚ ਦੱਸਿਆ ਗਿਆ, ' CM @BhagwantMann ਜੀ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਜੀ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਹੋਏ ਸ਼ਾਮਿਲ।'...

weather 27 04

Punjab Weather Update : ਪੰਜਾਬ ਵਿਚ ਮੌਸਮ ਨੇ ਮੁੜ ਮਿਜਾਜ਼ ਬਦਲ ਲਿਆ। ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੇ ਬੱਦਲ ਛਾ ਗਏ ਤੇ ਕਈ ਥਾਵਾਂ ਉਤੇ ਤੇਜ਼ ਹਨ੍ਹੇਰੀ ਦੇ ਨਾਲ ਮੀਂਹ ਪਿਆ। ਪੰਜਾਬ ਵਿਚ ਮੌਸਮ ਦੇ ਤਬਦੀਲੀ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਲੋਕਾਂ ਨੂੰ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਪਰ ਕਿਸਾਨਾਂ ਲਈ ਮੁੜ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ। ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਤਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ, ਜੋ ਕਿ ਗਰਮੀ ਤੋਂ ਰਾਹਤ ਦੇਵੇਗੀ। ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੰਜਾਬ ਵਿਚ ਅਗਲੇ 2 ਦਿਨਾਂ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗਰਮੀ ਤੋਂ ਰਾਹਤ ਦਾ ਇਹ ਸਿਲਸਿਲਾ ਐਤਵਾਰ ਤੱਕ ਜਾਰੀ ਰਹੇਗਾ। 27 ਅਪ੍ਰੈਲ ਲਈ ਔਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਜਦੋਂ ਕਿ 28 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਕਾਰਨ 2 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਤੋਂ ਪਹਿਲਾਂ ਤਾਪਮਾਨ ਦਿਨ-ਬ-ਦਿਨ ਵਧਦਾ ਜਾ ਰਿਹਾ ਸੀ, ਜਿਸ ਕਾਰਨ ਆਮ ਲੋਕ ਗਰਮੀ ਤੋਂ ਤੌਬਾ ਕਰਨ ਲੱਗੇ ਸਨ ਪਰ ਅੱਜ ਜਲੰਧਰ ਦੇ ਨਾਲ-ਨਾਲ ਪੰਜਾਬ ਵਿਚ ਕਈ ਥਾਵਾਂ ਉਤੇ ਮੀਂਹ ਪਿਆ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਤੇ ਗਰਮੀ ਤੋਂ ਰਾਹਤ ਮਿਲਦੀ ਦਿਖ ਰਹੀ ਹੈ ਪਰ ਕਿਸਾਨ ਕਣਕ ਦੀ ਕਟਾਈ ਦੌਰਾਨ ਖਰਾਬ ਹੋਏ ਮੌਸਮ ਨੂੰ ਲੈ ਕੇ ਚਿੰਤਤ ਹਨ।  

accident news new new

ਬਲਜਿੰਦਰ ਸਿੰਘ ਮਹੰਤ, ਪੰਚਕੁਲਾ : ਹਰਿਆਣਾ ਦੇ ਕੈਥਲ 'ਚ ਭਿਆਨਕ ਸੜਕ ਹਾਦਸਾ ਵਾਪਰਿਆ। ਪੁੱਤ ਨੂੰਹ ਨੂੰ ਜਹਾਜ਼ ਚੜ੍ਹਾ ਕੇ ਪਰਤ ਰਹੇ ਪਤੀ-ਪਤਨੀ ਤੇ ਉਨ੍ਹਾਂ ਦੀ ਧੀ ਦੀ ਮੌ.ਤ ਹੋ ਗਈ। ਸ਼ੁੱਕਰਵਾਰ ਦੇਰ ਸ਼ਾਮ ਉਨ੍ਹਾਂ ਦੀ ਕਾਰ ਨੈਸ਼ਨਲ ਹਾਈਵੇ 152 ਡੀ 'ਤੇ ਖੜ੍ਹੇ ਟਰੱਕ ਨਾਲ ਟਕਰਾ ਗਈ। ਉਹ ਖਾਟੂ ਸ਼ਿਆਮ ਧਾਮ ਤੋਂ ਵਾਪਸ ਪੰਚਕੂਲਾ ਜਾ ਰਹੇ ਸਨ। ਮ੍ਰਿਤਕ ਪਰਿਵਾਰ ਪੰਚਕੂਲਾ ਦਾ ਰਹਿਣ ਵਾਲਾ ਸੀ।ਮ੍ਰਿਤਕਾਂ ਵਿੱਚ ਹਰਿਆਣਾ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਮਨੋਜ ਕੁਮਾਰ (61), ਉਸ ਦੀ ਪਤਨੀ ਉਰਮਿਲ ਦੱਤਾ (57), ਜੋ ਪੰਚਕੂਲਾ ਵਿੱਚ ਹਰਿਆਣਾ ਪੁਲਿਸ ਦੇ ਵਾਇਰਲੈੱਸ ਵਿਭਾਗ ਵਿੱਚ ਸਬ-ਇੰਸਪੈਕਟਰ ਸਨ ਅਤੇ 28 ਸਾਲਾ ਧੀ ਚੇਤਨਾ ਸ਼ਾਮਲ ਹਨ। ਚੇਤਨਾ ਕੁਆਰੀ ਸੀ।ਇਹ ਜੋੜਾ ਅਤੇ ਉਨ੍ਹਾਂ ਦੀ ਧੀ ਪੁੱਤ ਅਤੇ ਨੂੰਹ ਨੂੰ ਵਿਦੇਸ਼ ਜਾਣ ਲਈ ਹਵਾਈ ਅੱਡੇ 'ਤੇ ਛੱਡ ਕੇ ਸਾਲਾਸਰ ਅਤੇ ਖਾਟੂ ਸ਼ਿਆਮ ਦਰਸ਼ਨ ਕਰਨ ਗਏ ਸਨ। ਇਸ ਦੌਰਾਨ ਜਦੋਂ ਉਹ ਕੈਥਲ ਦੇ ਪਿੰਡ ਮੋਹਨਾ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਸਕਰੈਪ ਨਾਲ ਭਰੇ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਪੁੰਡਰੀ ਥਾਣੇ ਦੇ ਐਸਐਚਓ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਕਰੀਬ ਸੱਤ ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਇਸ ਕਾਰ ਵਿੱਚ ਸਿਰਫ਼ 3 ਲੋਕ ਹੀ ਸਨ।

river new

ਸ੍ਰੀ ਕੀਰਤਪੁਰ ਸਾਹਿਬ ਦੇ ਨੇੜਲੇ ਪਿੰਡ ਫਤਿਹਪੁਰ ਬੁੰਗਾ ਸਾਹਿਬ ‘ਚ ਸ਼ੁੱਕਰਵਾਰ ਰਾਤ ਕਰੀਬ 12 ਵਜੇ ਸਾਲੇ ਨੂੰ ਬਚਾਉਂਦਿਆਂ ਜੀਜਾ ਵੀ ਮੌ.ਤ ਦੇ ਮੂੰਹ ਵਿਚ ਜਾ ਪਿਆ। ਇੱਥੇ ਦੋਵਾਂ ਨਾਲ ਅਜਿਹਾ ਭਾਣਾ ਵਰਤਿਆ ਕਿ ਉਨ੍ਹਾਂ ਦੀ ਮੌ.ਤ ਹੋ ਗਈ।ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਪਿੰਡ ‘ਚ ਧਾਰਮਿਕ ਪ੍ਰੋਗਰਾਮ ਸੀ, ਜਿਸ ਲਈ ਦੂਰ-ਦੂਰ ਤੋਂ ਲੋਕ ਆਏ ਹੋਏ ਸਨ। ਪਿੰਡ ਦੇ ਕੋਲ ਭਾਖੜਾ ਨਹਿਰ ਵਹਿ ਰਹੀ ਸੀ, ਜਿਸ ‘ਚ ਤਿੰਨ ਰਿਸ਼ਤੇਦਾਰ ਨਹਾਉਣ ਆਏ ਸਨ, ਜਿਸ ਤੋਂ ਬਾਅਦ ਨਹਾਉਂਦੇ ਸਮੇਂ ਇਕ ਨੌਜਵਾਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਉਸ ਨੂੰ ਬਚਾਉਣ ਲਈ ਉਸ ਦੇ ਜੀਜਾ ਵਿੱਕੀ ਨੇ ਵੀ ਛਾਲ ਮਾਰ ਦਿੱਤੀ ਤੇ ਡੁੱਬ ਗਿਆ।ਹਨੀਫ ਮੁਹੰਮਦ ਉਰਫ ਵਿੱਕੀ ਢਿਲਵਾਂ ਜਲੰਧਰ ਦਾ ਰਹਿਣ ਵਾਲਾ ਹੈ, ਉਸ ਦੇ ਦੋ ਬੱਚੇ ਹਨ। ਕੁਝ ਸਮਾਂ ਪਹਿਲਾਂ ਦਿਲਸ਼ਾਦ ਮੁਹੰਮਦ ਦਾ ਵਿਆਹ ਹੋਇਆ ਸੀ।

gurcharan singh lost

ਮੁੰਬਈ- ਮਸ਼ਹੂਰ ਐਕਟਰ ਤੇ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਪੁਰਾਣੇ 'ਸੋਢੀ' ਗੁਰਚਰਨ ਸਿੰਘ ਲਾਪਤਾ ਹਨ। ਉਹ ਦਿੱਲੀ ਤੋਂ ਮੁੰਬਈ ਜਾਣ ਲਈ ਨਿਕਲੇ ਸਨ ਪਰ ਮੁੰਬਈ ਨਹੀਂ ਪਹੁੰਚੇ। ਕੁਝ ਦਿਨ ਪਹਿਲਾਂ ਉਹ ਮੁੰਬਈ ਤੋਂ ਦਿੱਲੀ ਆਪਣੇ ਪਿਤਾ ਦਾ ਜਨਮ ਦਿਨ ਮਨਾਉਣ ਆਏ ਸਨ। ਇਸ ਤੋਂ ਬਾਅਦ ਉਹ 22 ਅਪ੍ਰੈਲ ਨੂੰ ਵਾਪਸ ਮੁੰਬਈ ਜਾਣ ਲਈ ਰਵਾਨਾ ਹੋਏ ਪਰ ਨਾ ਤਾਂ ਉਹ ਮੁੰਬਈ ਪਹੁੰਚੇ ਅਤੇ ਨਾ ਹੀ ਆਪਣੇ ਘਰ ਪਰਤੇ। ਅਜਿਹੇ ’ਚ ਉਹ ਕਿੱਥੇ ਹਨ, ਇਸ ਸਬੰਧੀ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਹੈ।ਗੁਰਚਰਨ ਦੇ ਕਰੀਬੀ ਦੋਸਤ ਐੱਮਐੱਸ ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਮਾਪੇ ਚਿੰਤਤ ਹਨ ਤੇ ਦਿੱਲੀ ਵਿਚ ਰਿਪੋਰਟ ਦਰਜ ਕਰਵਾਈ ਗਈ ਹੈ। ਗੁਰਚਰਨ ਸਿੰਘ ਦੀ ਸਿਹਤ ਵੀ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਸੀ। ਉਨ੍ਹਾਂ ਕਿਹਾ ਕਿ ਦਿੱਲੀ ਛੱਡਣ ਤੋਂ ਪਹਿਲਾਂ, ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹਾਈ ਸੀ ਤੇ ਕੁਝ ਟੈਸਟ ਵੀ ਕੀਤੇ ਗਏ ਸਨ। 24 ਅਪ੍ਰੈਲ ਤੋਂ ਉਨ੍ਹਾਂ ਦਾ ਫ਼ੋਨ ਵੀ ਬੰਦ ਆ ਰਿਹਾ ਹੈ।ਜੇਡੀ ਮਜੀਠੀਆ ਨੇ ਦੱਸਿਆ ਕਿ ਜਦੋਂ ਉਨ੍ਹਾਂ ਤੇ ਭਗਤੀ ਨੇ ਇਸ ਬਾਰੇ ਏਅਰਪੋਰਟ ਅਥਾਰਟੀ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਚਰਨ ਸਿੰਘ ਫਲਾਈਟ ਵਿੱਚ ਸਵਾਰ ਨਹੀਂ ਹੋਏ ਸਨ ਪਰ ਜੇਡੀ ਮਜੀਠੀਆ ਅਨੁਸਾਰ, ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ, ਗੁਰੂਚਰਨ ਸਿੰਘ ਨੇ ਭਗਤੀ ਸੋਨੀ ਨੂੰ ਸੁਨੇਹਾ ਦਿੱਤਾ ਸੀ ਕਿ ਉਹ ਬੋਰਡਿੰਗ ਪ੍ਰਕਿਰਿਆ ਸ਼ੁਰੂ ਕਰਨ ਵਾਲੇ ਹਨ।  

viral girl new

ਨਵੀਂ ਦਿੱਲੀ–ਦਿੱਲੀ ’ਚ ਵੜਾ ਪਾਵ ਵੇਚਣ ਵਾਲੀ ਕੁੜੀ ਇਸ ਵੇਲੇ ਸੁਰਖੀਆਂ ਵਿਚ ਬਣੀ ਹੋਈ ਹੈ। ਉਹ ਵੜਾ ਪਾਵ ਗਰਲ ਦੇ ਨਾਮ ਨਾਲ ਮਸ਼ਹੂਰ ਹੈ। ਸੋਸ਼ਲ ਮੀਡੀਆ ’ਤੇ ਅਕਸਰ ਉਹ ਵੀਡੀਓਜ਼ ਪਾਉਂਦੀ ਰਹਿੰਦੀ ਹੈ ਤੇ ਉਸ ਦੀ ਫੈਨ ਫਾਲੋਇੰਗ ਵੀਡੀਓਜ਼ ਨੂੰ ਬੇਹੱਦ ਪਿਆਰ ਦਿੰਦੀ ਹੈ। ਕਈ ਵਾਇਰਲ ਵੀਡੀਓਜ਼ ’ਚ ਦੇਖਿਆ ਜਾ ਸਕਦਾ ਹੈ ਕਿ ਲੋਕ ਇਥੋਂ ਵੜਾ ਪਾਵ ਖਾਣ ਲਈ ਲਾਈਨ ’ਚ ਖੜ੍ਹੇ ਨਜ਼ਰ ਆਉਂਦੇ ਹਨ। ਹੁਣ ਇਸ ਕੁੜੀ ਦੀ ਇਕ ਹੋਰ ਵੀਡੀਓ ਵਾਇਰਲ ਹੋ ਰਹੀ ਹੈ। ਇਹ ਇਹ ਵੀਡੀਓ ਫੈਨਜ਼ ਦੀ ਨਹੀਂ, ਬਲਕਿ ਉਸ ਨਾਲ ਝਗੜਾ ਕਰਦੇ ਲੋਕਾਂ ਦੀ ਹੈ।ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਦੇਖਿਆ ਜਾ ਸਕਦਾ ਹੈ ਕਿ ਕੁੜੀ ਆਪਣੀ ਮਾਂ ਨਾਲ ਸਕੂਟਰ ’ਤੇ ਸਵਾਰ ਹੋ ਰਹੀ ਹੈ। ਇਸ ਦੌਰਾਨ ਉਸ ਦਾ ਕੁਝ ਲੋਕਾਂ ਨਾਲ ਝਗੜਾ ਹੋ ਗਿਆ। ਝਗੜੇ ’ਚ ਕੁੜੀ ਆਪਣੀ ਮਾਂ ਦੇ ਨਾਲ ਉਥੇ ਮੌਜੂਦ ਲੋਕਾਂ ਨਾਲ ਭਿੜਦੀ ਨਜ਼ਰ ਆ ਰਹੀ ਹੈ।ਵੱਡੀ ਗਿਣਤੀ ’ਚ ਲੋਕਾਂ ਨੇ ਕੁੜੀ ਤੇ ਉਸ ਦੀ ਮਾਂ ਨੂੰ ਘੇਰ ਲਿਆ ਤੇ ਬਹਿਸਬਾਜ਼ੀ ਹੋਈ। ਵੀਡੀਓ ’ਚ ਇਕ ਜਗ੍ਹਾ ’ਤੇ ਵੜਾ ਪਾਵ ਕੁੜੀ ਇਕ ਹੋਰ ਔਰਤ ਨਾਲ ਝਗੜਾ ਕਰਦੀ ਨਜ਼ਰ ਆ ਰਹੀ ਹੈ। ਸੜਕ ਵਿਚਕਾਰ ਹੋਏ ਇਸ ਡਰਾਮੇ ਦੀ ਵੀਡੀਓ ਕਈ ਲੋਕਾਂ ਨੇ ਰਿਕਾਰਡ ਕੀਤੀ, ਜੋ ਹੁਣ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।ਇਸ ਵਿਵਾਦ ਦਾ ਪੂਰਾ ਕਾਰਨ ਸਪੱਸ਼ਟ ਨਹੀਂ ਹੈ ਤੇ ਵੀਡੀਓ ਕਦੋਂ ਦੀ ਹੈ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਦੇਖਣ ਤੋਂ ਬਾਅਦ ਕੁਝ ਲੋਕ ਇਸ ਨੂੰ ‘ਬਿੱਗ ਬੌਸ’ ਦਾ ਡਰਾਮਾ ਕਹਿ ਰਹੇ ਹਨ ਤਾਂ ਕੁਝ ਲੋਕ ਇਸ ਨੂੰ ਜਾਣਬੁਝ ਕੇ ਕੀਤਾ ਗਿਆ ਹੰਗਾਮਾ ਕਹਿ ਰਹੇ ਹਨ। Kalesh b/w Viral Vadapav Girl, Her Mom and Crowd on Road (Context in Clip)pic.twitter.com/yjyWhzOxhO — Ghar Ke Kalesh (@gharkekalesh) April 26, 2024 ਸੋਸ਼ਲ ਮੀਡੀਆ ਉਤੇ ਯੂਜ਼ਰਜ਼ ਨੇ ਕੀਤੀਆਂ ਟਿੱਪਣੀਆਂ ਇਕ ਨੇ ਲਿਖਿਆ ਕਿ ਜੋ ਮਰਜ਼ੀ ਹੋ ਜਾਵੇ, ਇਹ ਕੁੜੀ ਬਹੁਤ ਮਿਹਨਤ ਕਰਦੀ ਹੈ। ਇਕ ਹੋਰ ਨੇ ਲਿਖਿਆ ਕਿ ਜਦੋਂ ਵੀ ਤੁਸੀਂ ਦੇਖੋਗੇ, ਇਹ ਕੁੜੀ ਕਿਸੇ ਨਾ ਕਿਸੇ ਸੰਘਰਸ਼ ’ਚੋਂ ਲੰਘ ਰਹੀ ਹੈ। ਹੋ ਸਕਦਾ ਹੈ ਕਿ ਉਹ ਜਲਦੀ ਮਸ਼ਹੂਰ ਹੋਣਾ ਚਾਹੁੰਦੀ ਹੋਵੇ। ਇਕ ਹੋਰ ਨੇ ਲਿਖਿਆ ਕਿ ਇਹ ਵੜਾ ਪਾਵ ਵੇਚਣ ਵਾਲ...

8th result new

ਬਲਜਿੰਦਰ ਸਿੰਘ ਮਹੰਤ, ਮੁਹਾਲੀ  : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 8ਵੀਂ ਜਮਾਤ ਦੇ ਨਤੀਜਿਆਂ ਦਾ ਅੱਜ 27 ਅਪ੍ਰੈਲ ਨੂੰ ਐਲਾਨ ਕੀਤਾ ਜਾ ਸਕਦਾ ਹੈ। ਬੋਰਡ ਦੇ ਸੂਤਰਾਂ ਮੁਤਾਬਕ ਅੱਜ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਜਨਤਕ ਕੀਤੀ ਜਾ ਸਕਦੀ ਹੈ। ਬੋਰਡ ਨੇ ਨਤੀਜੇ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ। 27 ਅਪ੍ਰੈਲ ਮਤਲਬ ਅੱਜ ਨਤੀਜਾ ਐਲਾਨਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਬੋਰਡ ਨੇ ਪਿਛਲੇ ਹਫ਼ਤੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ ਸੀ। ਇੰਝ ਚੈੱਕ ਕਰੋ ਨਤੀਜਾPSEB ਦੀ ਅਧਿਕਾਰਿਤ ਵੈੱਬਸਾਈਟ pseb.ac.in 'ਤੇ ਜਾਓਹੋਮ ਪੇਜ਼ 'ਤੇ ਉਪਲੱਬਧ ਰਿਜ਼ਲਟ ਲਿੰਕ 'ਤੇ ਕਲਿੱਕ ਕਰੋਖੁੱਲ੍ਹੇ ਨਵੇਂ ਪੇਜ ਉੇਤੇ 8ਵੀਂ ਦੇ ਨਤੀਜੇ ਸਬੰਧੀ ਲਿੰਕ 'ਤੇ ਕਲਿੱਕ ਕਰੋ।ਜ਼ਰੂਰੀ ਵੇਰਵੇ ਦਰਜ ਕਰੋ ਅਤੇ ਸਬਮਿੱਟ 'ਤੇ ਕਲਿੱਕ ਕਰੋਨਤੀਜਾ ਦੇਖੋ ਅਤੇ ਪੇਜ ਡਾਊਨਲੋਡ ਕਰ ਲਓ...

crpf new

ਮਨੀਪੁਰ-ਬੀਤੇ ਦਿਨ ਸ਼ੁੱਕਰਵਾਰ ਨੂੰ ਮਨੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਰਸੇਨਾ ਇਲਾਕੇ 'ਚ ਅੱਤ.ਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਉਤੇ ਹਮਲਾ ਕਰ ਦਿੱਤਾ। ਇਸ 'ਚ ਦੋ ਜਵਾਨ ਸ਼ਹੀਦ ਹੋ ਗਏ। ਦੋਵੇਂ ਜਵਾਨ ਸੀਆਰਪੀਐਫ ਦੀ 128ਵੀਂ ਬਟਾਲੀਅਨ ਨਾਲ ਸਬੰਧਤ ਸਨ। ਕੁਕੀ ਭਾਈਚਾਰੇ ਦੇ ਅੱਤ.ਵਾਦੀਆਂ ਨੇ ਰਾਤ ਕਰੀਬ 12 ਵਜੇ ਤੋਂ ਲੈ ਕੇ 2:15 ਵਜੇ ਤੱਕ ਸੀਆਰਪੀਐਫ ਜਵਾਨਾਂ ’ਤੇ ਹਮਲਾ ਕੀਤਾ। ਫਿਲਹਾਲ ਘਟਨਾ ਸਬੰਧੀ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਨੇ ਦੱਸਿਆ ਕਿ ਹਮਲਾ ਅੱਧੀ ਰਾਤ ਨੂੰ ਸ਼ੁਰੂ ਹੋਇਆ ਅਤੇ ਇਲਾਕੇ ‘ਚ 2:15 ਵਜੇ ਤੱਕ ਜਾਰੀ ਰਿਹਾ।ਪੁਲਿਸ ਨੇ ਦੱਸਿਆ ਕਿ ਦੋਵੇਂ ਸ਼ਹੀਦ ਜਵਾਨ ਮਣੀਪੁਰ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਰਸੇਨਾ ਖੇਤਰ ਵਿੱਚ ਤਾਇਨਾਤ ਸਨ। ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੈਨਿਕਾਂ ‘ਤੇ ਇਸ ਤਰ੍ਹਾਂ ਨਾਲ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਫੌਜੀਆਂ ‘ਤੇ ਕੁਕੀ ਅੱਤਵਾਦੀਆਂ ਵੱਲੋਂ ਹਮਲੇ ਕੀਤੇ ਜਾ ਚੁੱਕੇ ਹਨ। ਮਨੀਪੁਰ ਤੋਂ ਲਗਾਤਾਰ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ।ਬਿਸ਼ਨੂਪੁਰ ਜ਼ਿਲ੍ਹਾ ਅੰਦਰੂਨੀ ਮਨੀਪੁਰ ਲੋਕ ਸਭਾ ਹਲਕੇ ਵਿਚ ਪੈਂਦਾ ਹੈ। ਇੱਥੇ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਹਿੰਸਾ ਹੋਈ ਸੀ। ਇਸ 'ਚ 3 ਲੋਕ ਜ਼ਖਮੀ ਹੋ ਗਏ। ਦੋ ਦਿਨ ਬਾਅਦ, 22 ਅਪ੍ਰੈਲ ਨੂੰ, ਰਾਜ ਦੇ ਲੁਵਾਂਗਸਨੋਲ ਸੇਕਮਾਈ ਵਿਚ ਕੁਕੀ ਅਤੇ ਮੇਈਤੀ ਧੜਿਆਂ ਵਿਚਕਾਰ ਗੋ.ਲੀਬਾਰੀ ਹੋਈ।

salman khan new new

ਸੁਪਰਸਟਾਰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਗੋਲੀਬਾਰੀ ਦੇ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ 'ਚ ਤਾਪੀ ਨਦੀ 'ਚੋਂ ਦੋ ਪਿਸਤੌਲ ਬਰਾਮਦ ਕੀਤੇ। ਇਸ ਤੋਂ ਬਾਅਦ ਹੁਣ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਵਿੱਚੋਂ ਹਥਿਆਰਾਂ ਦੇ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।ਮੁੰਬਈ ਕ੍ਰਾਈਮ ਬ੍ਰਾਂਚ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ। ਇਸ ਕਾਰਨ ਇਕ ਟੀਮ ਇਨਪੁਟ ਲੈ ਕੇ ਪੰਜਾਬ ਗਈ ਸੀ। ਜਿੱਥੋਂ ਗੋਲੀਬਾਰੀ ਲਈ ਵਰਤੀ ਗਈ ਪਿਸਤੌਲ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਫੜੇ ਗਏ ਦੋਵੇਂ ਹਥਿਆਰ ਸਮੱਗਲਰਾਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ 37 ਸਾਲਾ ਸੋਨੂੰ ਸੁਭਾਸ਼ ਚੰਦਰ ਵਜੋਂ ਹੋਈ ਹੈ, ਜੋ ਖੇਤੀ ਕਰਦਾ ਹੈ ਅਤੇ ਆਪਣੀ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਜਦਕਿ ਦੂਜੇ ਮੁਲਜ਼ਮ ਦੀ ਪਛਾਣ 32 ਸਾਲਾ ਅਨੁਜ ਥਾਪਨ ਵਜੋਂ ਹੋਈ ਹੈ। ਉਹ ਟਰੱਕ ਹੈਲਪਰ ਵਜੋਂ ਕੰਮ ਕਰਦਾ ਹੈ। ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਸੰਪਰਕ ਵਿੱਚ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੂਰਤ ਦੀ ਤਾਪੀ ਨਦੀ ਤੋਂ ਇੱਕ ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਕ੍ਰਾਈਮ ਬ੍ਰਾਂਚ ਦਾ ਦਾਅਵਾ ਹੈ ਕਿ ਇਹ ਉਹੀ ਹਥਿਆਰ ਹੈ ਜੋ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਲਈ ਵਰਤਿਆ ਗਿਆ ਸੀ।ਹਥਿਆਰ ਨੂੰ ਅਗਲੇਰੀ ਜਾਂਚ ਲਈ ਐਫਐਸਐਲ ਦੇ ਬੈਲਿਸਟਿਕ ਵਿਭਾਗ ਨੂੰ ਭੇਜਿਆ ਜਾਵੇਗਾ। ਦੋਵਾਂ ਸ਼ੂਟਰਾਂ ਅਨੁਸਾਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ ਗੋਲੀਬਾਰੀ ਕਰਨ ਤੋਂ ਬਾਅਦ ਹਥਿਆਰ ਅਤੇ ਗੋਲੀਆਂ ਸੂਰਤ ਦੀ ਤਾਪੀ ਨਦੀ ਵਿਚ ਸੁੱਟ ਦਿੱਤੀਆਂ ਸਨ। ਦੱਸ ਦੇਈਏ ਕਿ ਸੂਰਤ ਦੇ ਤਾਪੀ 'ਚ ਕ੍ਰਾਈਮ ਬ੍ਰਾਂਚ ਮੁੰਬਈ ਦੇ ਸਰਚ ਆਪਰੇਸ਼ਨ ਦੌਰਾਨ ਦੋ ਪਿਸਤੌਲ, ਤਿੰਨ ਮੈਗਜ਼ੀਨ ਤੇ 13 ਲਾਈਵ ਕਾਰਤੂਸ ਬਰਾਮਦ ਹੋਏ ਸਨ।ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀ ਬਾਈਕ 'ਤੇ ਪਿੱਛੇ ਬੈਠੇ ਹਮਲਾਵਰ ਸਾਗਰ ਪਾਲ ਨੇ ਚਲਾਈ ਸੀ, ਜਦਕਿ ਵਿੱਕੀ ਗੁਪਤਾ ਬਾਈਕ ਸਵਾਰ ਸੀ। ਬਾਈਕ ਦੀ ਸਵਾਰੀ ਕਰਦੇ ਸਮੇਂ ਵਿੱਕੀ ਵੀ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਸੀ। ਮੁੰਬਈ ਪੁਲਿਸ ਦੀ ਇੱਕ ਟੀਮ ਹਮਲਾਵਰ ਵਿੱਕੀ ਅਤੇ ਸਾਗਰ ਨੂੰ ਫਲਾਈਟ ਰਾਹੀਂ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਲੈ ਗਈ ਹੈ। ਦੋਵਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 25 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ।

pandey ji

ਸ਼ਿਵਹਰ ਦੇ ਇੱਕ ਵੇਦ ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਕੇ ਅਧਿਆਪਕ ਤੇ ਵਿਦਿਆਰਥੀ ਦੇ ਰਿਸ਼ਤੇ ਨੂੰ ਕਲੰਕਿਤ ਕੀਤਾ ਹੈ। ਇੱਥੇ ਇੱਕ ਪ੍ਰਿੰਸੀਪਲ ਨੇ ਸਕੂਲ ਵਿਚ ਆਪਣੀ ਇੱਕ ਵਿਦਿਆਰਥਣ ਨਾਲ ਗੈਰ-ਕੁਦਰਤੀ ਸਬੰਧ ਬਣਾਏ। ਜੇਲ੍ਹ ਰੋਡ, ਬਭੰਤੋਲੀ ਸਥਿਤ ਅਰਸ਼ ਵੈਦਿਕ ਐਜੂਕੇਸ਼ਨ ਇੰਸਟੀਚਿਊਟ ਵੇਦ ਵਿਦਿਆਲਿਆ ਟਰੱਸਟ ਦੇ ਪ੍ਰਿੰਸੀਪਲ ਸਨੁਜ ਪਾਂਡੇ ਖਿਲਾਫ ਇਕ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਸਿਟੀ ਪੁਲਿਸ ਸਟੇਸ਼ਨ ‘ਚ ਐੱਫਆਈਆਰ ਦਰਜ ਕੀਤੀ ਗਈ ਹੈ। ਸਾਨੁਜ ਪਾਂਡੇ ਪਾਤਹੀ ਥਾਣਾ ਖੇਤਰ ਦੇ ਸੁਗਾਪੀਪਰ ਦਾ ਰਹਿਣ ਵਾਲਾ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪ੍ਰਿੰਸੀਪਲ ’ਤੇ ਵਿਦਿਆਰਥਣ ਨੂੰ ਪਿਛਲੇ ਇੱਕ ਸਾਲ ਤੋਂ ਧਮਕੀਆਂ ਦੇਣ ਅਤੇ ਕਈ ਤਰ੍ਹਾਂ ਦੇ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਉਣ ਦਾ ਦੋਸ਼ ਲਾਇਆ ਗਿਆ ਹੈ। ਹਾਲਾਂਕਿ ਜਦੋਂ ਵੀ ਵਿਦਿਆਰਥਣ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਿਕਾਇਤ ਕਰਨ ਦੀ ਗੱਲ ਕਰਦੀ ਸੀ ਤਾਂ ਪ੍ਰਿੰਸੀਪਲ ਉਸ ਨੂੰ ਕੁੱਟਣ ਦੀਆਂ ਧਮਕੀਆਂ ਦਿੰਦਾ ਸੀ ਅਤੇ ਉਸ ਦੀ ਇੱਜ਼ਤ ਖਰਾਬ ਕਰਨ ਦੀ ਗੱਲ ਕਰਦਾ ਸੀ। ਹਾਲਾਂਕਿ ਆਖਿਰਕਾਰ ਪੀੜਤ ਵਿਦਿਆਰਥਣ ਨੇ ਵੀਰਵਾਰ ਨੂੰ ਆਪਣੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸਥਾਨਕ ਥਾਣੇ ਵਿਚ ਪ੍ਰਿੰਸੀਪਲ ਖਿਲਾਫ ਐੱਫਆਈਆਰ ਦਰਜ ਕਰਵਾਈ ਗਈ।ਐਸਡੀਪੀਓ ਅਨਿਲ ਕੁਮਾਰ ਨੇ ਦੱਸਿਆ ਕਿ ਪੀੜਤ ਵਿਦਿਆਰਥਣ ਦੇ ਪਿਤਾ ਦੀ ਦਰਖਾਸਤ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮ ਘਟਨਾ ਤੋਂ ਬਾਅਦ ਘਰ ਛੱਡ ਕੇ ਫਰਾਰ ਹੈ। ਪੀੜਤਾ ਦੀ ਅਰਜ਼ੀ ‘ਤੇ ਪੋਕਸੋ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਸ਼ਿਕਾਇਤ ਮਿਲੀ ਹੈ ਕਿ ਮੁਲਜ਼ਮ ਪਿਛਲੇ ਦੋ ਸਾਲਾਂ ਤੋਂ ਵੇਦ ਵਿਦਿਆਲਿਆ ਚਲਾ ਰਿਹਾ ਸੀ, ਜਿਸ ‘ਚ ਉਹ ਬੱਚਿਆਂ ਨੂੰ ਪੂਜਾ ਪਾਠ ਪੜ੍ਹਾਉਂਦਾ ਸੀ। ਇਸ ਦੌਰਾਨ ਉਹ ਵਿਦਿਆਰਥਣ ਨੂੰ ਆਪਣੇ ਜਾਲ ਵਿੱਚ ਫਸਾ ਲੈਂਦਾ ਸੀ ਅਤੇ ਕਈ ਤਰੀਕਿਆਂ ਨਾਲ ਵਰਗਲਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਸੀ।