LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

404

Page Not Found

Your search did not match any documents

Latest News
amrita new

ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵਿਵਾਦਿਤ ਬਿਆਨ ਦੀ ਚਾਰੇ ਪਾਸਿਓਂ ਨਿਖੇਧੀ ਤੋਂ ਬਾਅਦ ਮਾਫੀ ਮੰਗ ਲਈ ਹੈ। ਦਰਅਸਲ, ਬੀਤੇ ਦਿਨੀਂ ਅੰਮ੍ਰਿਤਾ ਵੜਿੰਗ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗਣ ਪੁੱਜੇ। ਇੱਥੇ ਉਨ੍ਹਾਂ ਨੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਅਤੇ ਹੋਰਨਾਂ ਗੁਰੂਆਂ ਦੇ ਨਾਲ ਕੀਤੀ ਗਈ। ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋਣ ਲੱਗੀ। ਮਾਮਲਾ ਭੱਖਦਾ ਵੇਖ ਅੰਮ੍ਰਿਤਾ ਵੜਿੰਗ ਨੇ ਸਿੱਖ ਸੰਗਤ ਤੋਂ ਮਾਫੀ ਮੰਗੀ ਹੈ। ਉਨ੍ਹਾਂ ਕਿਹਾ, ''ਸਭ ਤੋਂ ਪਹਿਲਾਂ ਮੈਂ ਦੋਵੇਂ ਹੱਥ ਜੋੜ ਕੇ ਉਹਨਾਂ ਸਭ ਤੋਂ ਮੁਆਫ਼ੀ ਮੰਗਣੀ ਚਾਹੁੰਦੀ ਹਾਂ ਜਿਹਨਾਂ ਦੀਆਂ ਭਾਵਨਾਵਾਂ ਨੂੰ ਮੇਰੇ ਅਣਜਾਣੇ ਵਿੱਚ ਬੋਲੇ ਗਏ ਬਿਆਨ ਤੋਂ ਠੇਸ ਪਹੁੰਚੀ ਹੈ। ਉਸ ਗੁਰੂ ਸਾਹਿਬ ਤੋੰ ਬਗੈਰ ਅਸੀਂ ਕੁੱਝ ਵੀ ਨਹੀਂ ਹਾਂ ਅਤੇ ਉਹਨਾਂ ਦੀ ਮਹਿਮਾ ਵਿਰੁੱਧ ਅਸੀਂ ਕਦੇ ਵੀ ਕੁੱਝ ਨਹੀਂ ਬੋਲ ਸਕਦੇ। ਮੈਂ ਤਾਂ ਉਸ ਅਕਾਲ ਪੁਰਖ ਦੀ ਇੱਕ ਨਿਮਾਣੀ ਜਿਹੀ ਸੇਵਾਦਾਰ ਹਾਂ, ਮੇਰਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਹ ਵਾਹਿਗੁਰੂ ਅਤੇ ਸੰਗਤ ਬਖਸ਼ਣਹਾਰ ਹੈ ਮੈਂ ਆਪ ਸਭ ਜੀ ਪਾਸੋਂ ਮੁਆਫ਼ੀ ਮੰਗਦੀ ਹੋਈ ਭੁੱਲ ਬਖਸ਼ਾਉਂਦੀ ਹਾਂ।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।''

ssp news

ਮੁਹਾਲੀ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਐਸਐਸਪੀ ਵਜੋਂ ਤਾਇਨਾਤ IPS ਜੋੜੇ ਦੀ 4 ਸਾਲਾ ਧੀ ਦੀ ਮੰਗਲਵਾਰ ਸਵੇਰੇ ਮੌਤ ਹੋ ਗਈ। ਮ੍ਰਿਤਕਾ ਬੱਚੀ ਦਾ ਨਾਂ ਨਾਇਰਾ ਸੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਚੀ ਦੀ ਮੌਤ ਗਲੇ ਵਿੱਚ ਖਾਣਾ ਫਸਣ ਕਾਰਨ ਹੋਈ ਦੱਸੀ ਜਾ ਰਹੀ ਹੈ। ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ SSP ਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ SSP ਹਨ।IPS ਜੋੜੇ ਦੇ ਨਜ਼ਦੀਕੀਆਂ ਨੇ ਦੱਸਿਆ ਕਿ ਬੱਚੀ ਨੇ ਕੁਝ ਖਾ ਲਿਆ ਸੀ, ਜੋ ਉਸ ਦੇ ਗਲੇ ਵਿੱਚ ਫਸ ਗਿਆ। ਇਸ ਤੋਂ ਬਾਅਦ ਉਹ ਸਾਹ ਨਹੀਂ ਲੈ ਪਾ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।IPS ਜੋੜਾ ਮੁਹਾਲੀ ਵਿੱਚ ਰਹਿੰਦਾ ਹੈ। ਲੜਕੀ ਨਾਇਰਾ ਦਾ ਅੰਤਿਮ ਸਸਕਾਰ ਮੁਹਾਲੀ ਦੇ ਇੰਡਸਟਰੀਅਲ ਏਰੀਆ ਫੇਜ਼-7 ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰ ਸਕਦੇ ਹਨ।

pizza new

ਮਾਛੀਵਾੜਾ ਸਾਹਿਬ ਦੇ “ਹੈਲੋ ਫੂਡ” ਤੋਂ ਪਿੰਡ ਰਤੀਪੁਰ ਦੇ ਇੱਕ ਵਿਅਕਤੀ ਨੇ ਪੀਜ਼ਾ ਆਰਡਰ ਕੀਤਾ। ਜਦੋਂ ਉਸ ਪੀਜ਼ੇ ਘਰ ਡਿਲੀਵਰ ਹੋਇਆ ਤਾਂ ਡੱਬਾ ਖੋਲ੍ਹ ਕੇ ਬੱਚਿਆਂ ਨੇ ਖਾਣਾ ਸ਼ੁਰੂ ਕੀਤਾ। ਇਸ ਦੌਰਾਨ ਇੱਕ ਕਾਕਰੋਜ ਪੀਜ਼ੇ ਵਿੱਚੋਂ ਨਿਕਲਿਆ, ਜਿਸ ਤੋਂ ਬਾਅਦ ਤੁਰੰਤ ਵਿਅਕਤੀ ਵੱਲੋਂ ਡਿਲੀਵਰੀ ਬੁਆਏ ਨਾਲ ਗੱਲ ਕੀਤੀ। ਇਹ ਪੀਜ਼ਾ ਆਰਡਰ ਕਰਨ ਵਾਲੇ ਰਤੀਪੁਰ ਵਾਸੀ ਹਰਦੀਪ ਸਿੰਘ ਨਾਗਰਾ ਨੇ ਦੱਸਿਆ ਕਿ ਉਸ ਨੇ ਅੱਜ ਇਸ ਫਾਸਟ ਫੂਡ ਦੀ ਦੁਕਾਨ ਤੋਂ ਪੀਜ਼ਾ ਅਤੇ ਗਾਰਲਿਕ ਬਰੈੱਡ ਦਾ ਆਰਡਰ ਕੀਤਾ ਸੀ ਅਤੇ ਡਿਲੀਵਰੀ ਬੁਆਏ ਨੇ ਕਰੀਬ 3 ਵਜੇ ਉਸ ਦੇ ਘਰ ਡਿਲੀਵਰੀ ਕਰ ਦਿੱਤੀ। ਜਦੋਂ ਅਸੀਂ ਪੀਜ਼ਾ ਖਾਣ ਲੱਗੇ ਤਾਂ ਦੇਖਿਆ ਕਿ ਉਸ ਵਿੱਚ ਇੱਕ ਮਰਿਆ ਹੋਇਆ ਕਾਕਰੋਚ ਪਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਡਿਲੀਵਰੀ ਬੁਆਏ ਨਾਲ ਗੱਲ ਕੀਤੀ ਤਾਂ ਉਸ ਨੇ ਨੇ ਹੈਲੋ ਫੂਡ ਦੇ ਮਾਲਕ ਨਾਲ ਗੱਲ ਕਰਵਾਈ। ਇਸ ਦੌਰਾਨ ਮਾਲਕ ਨੇ ਕਿਹਾ ਕਿ ਗਲਤੀ ਤਾਂ ਇਨਸਾਨ ਤੋਂ ਹੀ ਹੁੰਦੀ ਹੈ ਤਾਂ ਕਿ ਹੋਇਆ ਜੇ ਪੀਜ਼ੇ ਵਿੱਚੋਂ ਕਾਕਰੋਜ ਨਿਕਲ ਆਇਆ। ਮੈਂ ਪੀਜ਼ਾ ਦੂਸਰਾ ਭੇਜ ਦਿੰਨਾ ਹਾਂ। ਵਿਅਕਤੀ ਵੱਲੋਂ ਕਿਹਾ ਗਿਆ ਕਿ ਜੇ ਇਹ ਪਿੱਜ਼ਾ ਮੇਰੇ ਬੱਚੇ ਖਾ ਲੈਂਦੇ ਤਾਂ ਕੁਝ ਵੀ ਹੋ ਸਕਦਾ ਸੀ ਮੇਰੇ ਬੱਚੇ ਬਿਮਾਰ ਹੋ ਸਕਦੇ ਸਨ ਇਸ ਦਾ ਕੌਣ ਜ਼ਿੰਮੇਵਾਰ ਹੈ।

fatehgarh sahib new

ਫ਼ਤਹਿਗੜ੍ਹ ਸਾਹਿਬ-ਫਤਹਿਗੜ੍ਹ ਸਾਹਿਬ 'ਚ ਇਕ ਮਹਿਲਾ ਨੇ ਨੌਕਰਾਣੀ ਨਾਲ ਮਿਲ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਵਿਅਕਤੀ ਨੂੰ ਘਰ ਬੁਲਾ ਕੇ ਜ਼ਹਿਰੀਲੀ ਚੀਜ਼ ਪਿਆ ਦਿੱਤੀ। ਪੁਲਿਸ ਨੇ ਇਸ ਕਤਲ ਕਾਂਡ ਨੂੰ 7 ਘੰਟਿਆਂ 'ਚ ਸੁਲਝਾ ਲਿਆ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੀ ਪਛਾਣ ਹਰਵਿੰਦਰ ਕੌਰ ਵਾਸੀ ਰੰਧਾਵਾ ਕਾਲੋਨੀ ਅਤੇ ਉਸ ਦੀ ਨੌਕਰਾਣੀ ਨੰਦਪੁਰ ਕਲੌੜ ਵਾਸੀ ਮਾੜੂ ਵਜੋਂ ਹੋਈ ਹੈ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਮੰਡੋਫਲ ਵਾਸੀ ਕਾਬਲ ਸਿੰਘ ਨੇ ਆਪਣੇ ਲੜਕੇ ਵਿਕਰਮ ਸਿੰਘ ਦੇ ਕਤਲ ਦੀ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਜਾਂਚ ਕੀਤੀ ਗਈ। ਮਾਮਲੇ ਨੂੰ 7 ਘੰਟਿਆਂ ਵਿਚ ਟਰੇਸ ਕਰ ਲਿਆ ਗਿਆ। ਜਿਸ ਵਿੱਚ ਇਹ ਗੱਲ ਸਾਹਮਣੇ ਆਈ ਕਿ ਵਿਕਰਮ ਸਿੰਘ ਨੇ ਹਰਵਿੰਦਰ ਕੌਰ ਨੂੰ ਪੈਸੇ ਉਧਾਰ ਦਿੱਤੇ ਸਨ।  ਪਰਿਵਾਰ ਵਾਲਿਆਂ ਨੂੰ ਫਿਲਹਾਲ ਇਹ ਨਹੀਂ ਪਤਾ ਕਿ ਇਹ ਰਕਮ ਕਿੰਨੀ ਹੈ ਪਰ ਇਹ ਗੱਲ ਪੱਕੀ ਸੀ ਕਿ ਵਿਕਰਮ ਪਰਿਵਾਰ ਦੇ ਸਾਹਮਣੇ ਹਰਵਿੰਦਰ ਕੌਰ ਤੋਂ ਕਈ ਵਾਰ ਪੈਸੇ ਮੰਗਦਾ ਰਿਹਾ। ਇਨ੍ਹੀਂ ਦਿਨੀਂ ਵਿਕਰਮ ਸਿੰਘ ਦੀ ਆਰਥਿਕ ਹਾਲਤ ਠੀਕ ਨਹੀਂ ਸੀ, ਜਿਸ ਕਾਰਨ ਉਹ ਹਰ ਰੋਜ਼ ਆਪਣੇ ਪੈਸੇ ਵਾਪਸ ਮੰਗ ਰਿਹਾ ਸੀ।   ਐਸਐਚਓ ਅਮਰਦੀਪ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਕਰੀਬ 4 ਵਜੇ ਹਰਵਿੰਦਰ ਕੌਰ ਨੇ ਆਪਣੇ ਨੌਕਰਾਣੀ ਮਾੜੂ ਨੂੰ ਐਕਟਿਵਾ 'ਤੇ ਵਿਕਰਮ ਸਿੰਘ ਦੇ ਘਰ ਭੇਜਿਆ ਸੀ ਅਤੇ ਮਾੜੂ ਵਿਕਰਮ ਨੂੰ ਐਕਟਿਵਾ 'ਤੇ ਆਪਣੇ ਨਾਲ ਹਰਵਿੰਦਰ ਕੌਰ ਦੇ ਘਰ ਲੈ ਗਈ। ਦੋਵਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤੋਂ ਬਾਅਦ ਹਰਵਿੰਦਰ ਕੌਰ ਅਤੇ ਮਾੜੂ ਨੇ ਮਿਲ ਕੇ ਵਿਕਰਮ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਦਿੱਤੀ। ਜ਼ਹਿਰ ਦੇਣ ਤੋਂ ਬਾਅਦ ਮਦੂ ਨੇ ਵਿਕਰਮ ਨੂੰ ਫਿਰ ਘਰ ਛੱਡ ਦਿੱਤਾ। ਘਰ ਜਾ ਕੇ ਵਿਕਰਮ ਦੀ ਹਾਲਤ ਵਿਗੜ ਗਈ। ਜਦੋਂ ਪਰਿਵਾਰਕ ਮੈਂਬਰ ਉਸ ਨੂੰ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਲੈ ਕੇ ਗਏ ਤਾਂ ਉੱਥੇ ਵਿਕਰਮ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ...

amrita warring new

ਅੰਮ੍ਰਿਤਸਰ : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਦਿੱਤੇ ਗਏ ਬਿਆਨ ਨੇ ਸਿਆਸਤ ਭਖਾ ਦਿੱਤੀ ਹੈ। ਦਰਅਸਲ, ਬੀਤੇ ਦਿਨੀਂ ਅੰਮ੍ਰਿਤਾ ਵੜਿੰਗ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਵੋਟ ਮੰਗਣ ਪੁੱਜੇ। ਇੱਥੇ ਉਨ੍ਹਾਂ ਨੇ ਭਾਸ਼ਣ ਦੌਰਾਨ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਨਾਨਕ ਦੇਵ ਜੀ ਅਤੇ ਹੋਰਨਾਂ ਗੁਰੂਆਂ ਦੇ ਨਾਲ ਕੀਤੀ ਗਈ। ਇਸ ਬਿਆਨ ਦੀ ਹਰ ਪਾਸੇ ਨਿਖੇਧੀ ਹੋਣ ਲੱਗੀ। ਉਥੇ ਹੀ ਹੁਣ ਇਸ ਬਿਆਨ 'ਤੇ ਆਮ ਆਦਮੀ ਪਾਰਟੀ ਤੇ ਐਸਜੀਪੀਸੀ ਨੇ ਵੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਮੈਂ ਗੁਰੂਆਂ ਦੇ ਪੰਜੇ ਲਈ ਵੋਟਾਂ ਮੰਗਣ ਆਈ ਹਾਂ। ਜਿਵੇਂ ਕਿ ਦਸਾਂ ਗੁਰੂਆਂ ਨੇ ਪੰਜੇ ਨੂੰ ਮਹਤੱਤਾ ਦਿੱਤੀ ਅਤੇ ਇਸ ਲਈ ਕਾਂਗਰਸ ਨੇ ਵੀ ਪੰਜਾ ਹੀ ਚੁਣਿਆ। ਦੱਸ ਦੇਈਏ ਕਿ ਅੰਮ੍ਰਿਤਾ ਵੜਿੰਗ ਦੀ ਇਹ ਵੀਡੀਓ ਚੋਣ ਪ੍ਰਚਾਰ ਦੌਰਾਨ ਇੱਕ ਮੀਟਿੰਗ ਦੀ ਹੈ, ਜਿਸ ’ਚ ਉਹ ਕਹਿੰਦੀ ਹੈ, “ਤੁਹਾਡੀ ਵੋਟ ਸੱਚੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪੰਜੇ ਨੂੰ ਜਾਣੀ ਚਾਹੀਦੀ ਹੈ।ਇਸ ਸਬੰਧੀ ਇੱਕ ਵੀਡੀਓ ਮੈਸੇਜ ਜਾਰੀ ਕਰਦੇ ਹੋਏ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਅੰਮ੍ਰਿਤਾ ਵੜਿੰਗ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਕਿਓਂਕਿ ਅੰਮ੍ਰਿਤਾ ਵੜਿੰਗ ਵੱਲੋਂ ਦਿੱਤੇ ਬਿਆਨ 'ਤੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ ਤੇ ਇਲੈਕਸ਼ਨ ਕਮੀਸ਼ਨ ਵੀ ਸਖ਼ਤ ਕਾਰਵਾਈ ਕਰੇ। ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਔਰਤ ਜਾਤੀ ਨੂੰ ਵੱਡਾ ਸਨਮਾਨ ਅਤੇ ਸਤਿਕਾਰ ਦਿੱਤਾ, ਹਰ ਸਿੱਖ ਉਹਨਾਂ ਦੇ ਦਿੱਤੇ ਸਿਧਾਂਤਾਂ 'ਤੇ ਚਲਦਿਆਂ ਪਹਿਰਾ ਦਿੰਦਾ ਹੈ। ਉਹਨਾਂ ਕਿਹਾ ਕਿ ਮੇਰੀ ਬਹੁਤ ਸਤਿਕਾਰਯੋਗ ਭੈਣ ਅੰਮ੍ਰਿਤਾ ਵੜਿੰਗ ਇੱਕ ਵੱਡੇ ਪਰਿਵਾਰ ਦੇ ਨਾਲ ਸੰਬੰਧਿਤ ਹੈ। ਉਸ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਨਾਮ ਲੈ ਕੇ ਪਾਰਟੀ ਪਰਚਾਰ ਕਰਨਾ ਬੇਹੱਦ ਨਿੰਦਨਯੋਗ ਹੈ।

patanjali new

ਸੁਪਰੀਮ ਕੋਰਟ ਦੀ ਸਖ਼ਤ ਫਟਕਾਰ ਤੋਂ ਬਾਅਦ ਉੱਤਰਾਖੰਡ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਬਾਬਾ ਰਾਮਦੇਵ ਦੀ ਦਿਵਿਆ ਫਾਰਮੇਸੀ ਅਤੇ ਪਤੰਜਲੀ ਆਯੁਰਵੇਦ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਬਾਬਾ ਰਾਮਦੇਵ ਦੀ ਇੱਕ ਹੋਰ ਕੰਪਨੀ ਪਤੰਜਲੀ ਫੂਡਜ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਨਿਯਮਾਂ ਦੀ ਵਾਰ-ਵਾਰ ਉਲੰਘਣਾ ਕਰਨ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਸੂਬਾ ਸਰਕਾਰ ਨੇ ਕੰਪਨੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਲਾਇਸੈਂਸਿੰਗ ਅਥਾਰਟੀ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਵੀ ਦਾਇਰ ਕੀਤਾ ਹੈ।ਰਾਜ ਸਰਕਾਰ ਦੀ ਲਾਇਸੈਂਸਿੰਗ ਅਥਾਰਟੀ ਨੇ ਪਤੰਜਲੀ ਆਯੁਰਵੇਦ ਅਤੇ ਦਿਵਿਆ ਫਾਰਮੇਸੀ ਦੀਆਂ 14 ਦਵਾਈਆਂ ਅਤੇ ਉਤਪਾਦਾਂ ਦੇ ਨਿਰਮਾਣ ਲਾਇਸੈਂਸਾਂ ਉਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਸਖ਼ਤ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।ਇਹ ਹੁਕਮ ਇਸ ਮਹੀਨੇ ਦੇ ਸ਼ੁਰੂ ਵਿੱਚ ਡਰੱਗਜ਼ ਐਂਡ ਮੈਜਿਕ ਰੈਮੇਡੀਜ਼ (ਇਤਰਾਜ਼ਯੋਗ ਇਸ਼ਤਿਹਾਰ) ਐਕਟ ਅਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੀ ਉਲੰਘਣਾ ਵਿੱਚ ਇਨ੍ਹਾਂ ਉਤਪਾਦਾਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਬਾਰੇ ਕੰਪਨੀ ਦੀਆਂ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਜਾਰੀ ਕੀਤਾ ਗਿਆ ਹੈ।ਹੁਕਮਾਂ ਮੁਤਾਬਕ ਦਿਵਿਆ ਫਾਰਮੇਸੀ ਦੇ ਉਤਪਾਦ ਜਿਨ੍ਹਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿੱਚ ਸ਼ਵਾਸਰੀ ਗੋਲਡ, ਸ਼ਵਾਸਰੀ ਵਤੀ, ਬ੍ਰੋਂਕੋਮ, ਸ਼ਵਾਸਰੀ ਪ੍ਰਵਾਹੀ, ਸ਼ਵਾਸਰੀ ਅਵਲੇਹਾ, ਮੁਕਤਾ ਵਤੀ ਐਕਸਟਰਾ ਪਾਵਰ, ਲਿਪੀਡਮ, ਬੀਪੀ ਗ੍ਰਿਟ, ਮਧੂਗ੍ਰਿਤ, ਪਤੰਜਲੀ ਦ੍ਰਿਸ਼ਟੀ ਆਈ ਡ੍ਰੌਪ, ਆਈਗ੍ਰਿਟ ਗੋਲਡ ਅਤੇ ਮਧੁਨਾਸ਼ਿਨੀ ਵਤੀ ਐਕਸਟ੍ਰਾ ਪਾਵਰ ਸ਼ਾਮਲ ਹਨ।ਦੂਜੇ ਪਾਸੇ ਗੁਡਸ ਐਂਡ ਸਰਵਿਸਿਜ਼ ਟੈਕਸ (ਜੀ.ਐੱਸ.ਟੀ.) ਖੁਫੀਆ ਵਿਭਾਗ ਨੇ ਪਤੰਜਲੀ ਫੂਡਸ ਨੂੰ ਕਾਰਨ ਦੱਸੋ ਨੋਟਿਸ ਭੇਜ ਕੇ ਕੰਪਨੀ ਨੂੰ ਇਹ ਦੱਸਣ ਲਈ ਕਿਹਾ ਹੈ ਕਿ ਇਸ ਤੋਂ 27.46 ਕਰੋੜ ਰੁਪਏ ਦਾ ਇਨਪੁਟ ਟੈਕਸ ਕ੍ਰੈਡਿਟ ਕਿਉਂ ਨਾ ਵਸੂਲਿਆ ਜਾਵੇ।

canada new new

ਓਟਵਾ-ਕੈਨੇਡਾ ਵਿਚ ਆ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਕੈਂਪਸ ਬਾਹਰ ਕੰਮ ਕਰਨ ਲਈ ਦਿੱਤੇ ਜਾਂਦੇ ਸਮੇਂ ਬਾਰੇ ਅਹਿਮ ਐਲਾਨ ਕੀਤਾ ਗਿਆ ਹੈ।  ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਅੰਤਰਰਾਸ਼ਟਰੀ ਵਿਦਿਆਰਥੀ ਸਤੰਬਰ ਤੋਂ ਹਰ ਹਫ਼ਤੇ 24 ਘੰਟੇ ਤਕ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਜ਼ਿਕਰਯੋਗ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਲਿਬਰਲਾਂ ਨੇ ਕਾਮਿਆਂ ਦੀ ਘਾਟ ਕਾਰਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ 'ਤੇ ਲਾਈ ਜਾਂਦੀ 20 ਘੰਟੇ ਦੀ ਸੀਮਾ ਨੂੰ ਅਸਥਾਈ ਤੌਰ 'ਤੇ ਹਟਾ ਦਿੱਤਾ ਸੀ। ਇਸ ਛੋਟ ਦੀ ਮਿਆਦ ਮੰਗਲਵਾਰ ਨੂੰ ਸਮਾਪਤ ਹੋ ਜਾਵੇਗੀ। ਮਿਲਰ ਨੇ ਕਿਹਾ ਕਿ ਕੈਨੇਡਾ ਦੇ ਨਿਯਮਾਂ ਨੂੰ ਇਕਸਾਰ ਕਰਨ ਦੀ ਲੋੜ ਹੈ। ਅਸੀਂ ਆਪਣੇ ਪ੍ਰੋਗਰਾਮਾਂ ਨੂੰ ਵੱਧ ਤੋਂ ਵੱਧ ਬਿਨੈਕਾਰਾਂ ਨੂੰ ਆਕਰਸ਼ਿਤ ਕਰਨ ਵਾਲੇ ਲੱਭਾਂਗੇ ਜਿਨ੍ਹਾਂ ਦਾ ਮੁੱਖ ਇਰਾਦਾ ਕੰਮ ਕਰਨਾ ਹੈ, ਪੜ੍ਹਾਈ ਨਹੀਂ।ਉਨ੍ਹਾਂ ਕਿਹਾ ਕਿ ਆਲੋਚਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੁੱਲ-ਟਾਈਮ ਕੰਮ ਕਰਨ ਦੀ ਇਜਾਜ਼ਤ ਦੇਣ ਨਾਲ ਸਟੱਡੀ ਪਰਮਿਟ ਨੂੰ ਅਣਅਧਿਕਾਰਤ ਵਰਕ ਵੀਜ਼ਾ ਵਿੱਚ ਬਦਲ ਸਕਦਾ ਹੈ, ਜੋ ਇਸ ਦੇ ਉਦੇਸ਼ ਨੂੰ ਕਮਜ਼ੋਰ ਕਰੇਗਾ।

bus new

ਪੇਰੂ-ਦੱਖਣੀ ਅਮਰੀਕਾ ਦੇ ਪੇਰੂ 'ਚ ਸੋਮਵਾਰ ਨੂੰ ਇਕ ਬੱਸ ਦੇ ਖਾਈ 'ਚ ਜਾ ਡਿੱਗੀ, ਜਿਸ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਬੱਸ ਵਿਚ 50 ਤੋਂ ਵੱਧ ਲੋਕ ਸਵਾਰ ਸਨ। ਇਹ ਘਟਨਾ ਉੱਤਰੀ ਪੇਰੂ ਵਿਚ ਵਾਪਰੀ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਪਗ 650 ਫੁੱਟ) ਡੂੰਘੀ ਖੱਡ ਵਿਚ ਡਿੱਗ ਗਈ। ਹੇਠਾਂ ਇਕ ਨਦੀ ਸੀ। ਕਈ ਯਾਤਰੀ ਰੁੜ੍ਹ ਗਏ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਬਚਾਅ ਕਰਮਚਾਰੀ ਤੇ ਅੱਗ ਬੁਝਾਊ ਕਰਮਚਾਰੀ ਮੌਕੇ 'ਤੇ ਮੌਜੂਦ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਇਲਾਕੇ ਵਿਚ 48 ਘੰਟੇ ਦੇ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।ਪੇਰੂ ਵਿਚ ਅਜਿਹੇ ਹਾਦਸਿਆਂ ਦੀਆਂ ਖ਼ਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਕਾਰਨ ਖਰਾਬ ਸੜਕਾਂ, ਟ੍ਰੈਫਿਕ ਵਿਵਸਥਾ ਦੀ ਕਮੀ, ਪ੍ਰਸ਼ਾਸਨ ਦੀ ਲਾਪਰਵਾਹੀ ਅਤੇ ਤੇਜ਼ ਰਫਤਾਰ ਨਾਲ ਵਾਹਨ ਚਲਾਉਣਾ ਹੈ। ਪਿਛਲੇ ਸਾਲ ਸੜਕ ਹਾਦਸਿਆਂ ਵਿਚ 3100 ਲੋਕਾਂ ਦੀ ਮੌਤ ਹੋ ਗਈ ਸੀ।

covi vaccine

ਐਂਟੀ-ਕੋਵਿਡ-19 ਵੈਕਸੀਨ 'ਕੋਵਿਸ਼ੀਲਡ' ਲਗਵਾਉਣ ਵਾਲੇ ਲੋਕਾਂ ਨੂੰ ਹਾਰਟ ਅਟੈਕ ਜਾਂ ਬ੍ਰੇਨ ਸਟ੍ਰੋਕ ਆ ਸਕਦਾ ਹੈ। ਇਹ ਵੈਕਸੀਨ ਲੋਕਾਂ ਵਿਚ ਖ਼ੂਨ ਦੇ ਥੱਕੇ ਸਮੇਤ ਲੋਕਾਂ ਵਿਚ ਮਾੜੇ ਪ੍ਰਭਾਵਾਂ ਦਾ ਕਾਰਨ ਬਣ ਸਕਦੀ ਹੈ। ਅਜਿਹਾ ਇਹ ਵੈਕਸੀਨ ਬਣਾਉਣ ਵਾਲੀ ਕੰਪਨੀ ਐਸਟ੍ਰਾਜ਼ੈਨੇਕਾ ਨੇ ਖੁਦ ਮੰਨਿਆ ਹੈ ਕਿ ਇਸ ਨੂੰ ਲੈਣ ਵਾਲੇ ਲੋਕਾਂ ਵਿਚ ਦੁਰਲੱਭ ਮਾੜੇ ਪ੍ਰਭਾਵ ਹੋ ਸਕਦੇ ਹਨ। ਦਿ ਟੈਲੀਗ੍ਰਾਫ (UK) ਦੀ ਰਿਪੋਰਟ ਅਨੁਸਾਰ, ਬ੍ਰਿਟਿਸ਼ ਫਾਰਮਾ ਦਿੱਗਜ AstraZeneca ਨੇ ਅਦਾਲਤੀ ਦਸਤਾਵੇਜ਼ਾਂ ਵਿਚ ਕਿਹਾ ਹੈ ਕਿ ਕੋਵਿਸ਼ੀਲਡ, ਬਹੁਤ ਘੱਟ ਮਾਮਲਿਆਂ ਵਿਚ, ਅਜਿਹੀ ਸਥਿਤੀ ਦਾ ਕਾਰਨ ਬਣ ਸਕਦੀ ਹੈ ਜਿਸ ਨਾਲ ਖੂਨ ਦੇ ਥੱਕੇ ਅਤੇ ਪਲੇਟਲੈਟ ਦੀ ਘੱਟ ਗਿਣਤੀ ਹੋ ਸਕਦੀ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਅਜਿਹਾ ਬਹੁਤ ਘੱਟ ਮਾਮਲਿਆਂ ਵਿਚ ਹੀ ਹੋਵੇਗਾ ਅਤੇ ਆਮ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।ਐਸਟ੍ਰਾਜ਼ੈਨੇਕਾ ਅਤੇ ਔਕਸਫਾਰਡ ਯੂਨੀਵਰਸਿਟੀ ਦੁਆਰਾ ਵਿਕਸਿਤ ਕੋਵਿਸ਼ੀਲਡ, ਨੂੰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਮਹਾਮਾਰੀ ਦੇ ਦੌਰਾਨ ਤਿਆਰ ਕੀਤਾ ਗਿਆ ਸੀ ਅਤੇ ਦੇਸ਼ ਵਿਚ ਲੋਕਾਂ ਨੂੰ ਵਿਆਪਕ ਤੌਰ 'ਤੇ ਇਹ ਵੈਕਸੀਨ ਦਿਤੀ ਗਈ। ਐਸਟ੍ਰਾਜ਼ੈਨੇਕਾ ਦਾਅਵਿਆਂ ਨੂੰ ਲੈ ਕੇ ਬ੍ਰਿਟੇਨ ਵਿਚ ਕਈ ਮੁਕੱਦਮਿਆਂ ਦਾ ਸਾਹਮਣਾ ਕਰ ਰਿਹਾ ਹੈ ਕਿ ਇਸ ਦੇ ਟੀਕੇ ਕਾਰਨ ਕਈ ਮੌਤਾਂ ਅਤੇ ਗੰਭੀਰ ਸੱਟਾਂ ਲੱਗੀਆਂ ਹਨ। ਯੂਕੇ ਹਾਈ ਕੋਰਟ ਵਿਚ 51 ਮਾਮਲਿਆਂ ਵਿਚ ਪੀੜਤਾਂ ਨੇ 100 ਮਿਲੀਅਨ ਪੌਂਡ ਤਕ ਦੇ ਹਰਜਾਨੇ ਦੀ ਮੰਗ ਕੀਤੀ ਹੈ।ਕੇਸ ਦੇ ਪਹਿਲੇ ਸ਼ਿਕਾਇਤਕਰਤਾ ਜੈਮੀ ਸਕਾਟ ਨੇ ਇਲਜ਼ਾਮ ਲਾਇਆ ਸੀ ਕਿ ਉਸ ਨੂੰ ਅਪ੍ਰੈਲ 2021 ਵਿਚ ਵੈਕਸੀਨ ਦਿਤੀ ਗਈ ਸੀ, ਜਿਸ ਨਾਲ ਖੂਨ ਦੇ ਜੰਮਣ ਤੋਂ ਬਾਅਦ ਦਿਮਾਗ ਨੂੰ ਸਥਾਈ ਸੱਟ ਲੱਗ ਗਈ ਸੀ। ਉਸ ਨੇ ਦਾਅਵਾ ਕੀਤਾ ਕਿ ਇਸ ਕਾਰਨ ਉਸ ਲਈ ਕੰਮ ਕਰਨਾ ਮੁਸ਼ਕਲ ਹੋ ਗਿਆ... ਹਸਪਤਾਲ ਨੇ ਉਸ ਦੀ ਪਤਨੀ ਨੂੰ ਤਿੰਨ ਵਾਰ ਕਿਹਾ ਕਿ ਉਹ ਮਰਨ ਵਾਲਾ ਹੈ।ਐਸਟ੍ਰਾਜ਼ੈਨੇਕਾ ਨੇ ਦਾਅਵਿਆਂ ਦਾ ਖੰਡਨ ਕੀਤਾ ਹੈ, ਪਰ ਫਰਵਰੀ ਵਿਚ ਇਕ ਅਦਾਲਤੀ ਦਸਤਾਵੇਜ਼ ਵਿਚ ਸਵੀਕਾਰ ਕੀਤਾ ਹੈ ਕਿ ਕੋਵਿਸ਼ੀਲਡ "ਬਹੁਤ ਘੱਟ ਮਾਮਲਿਆਂ ਵਿਚ, ਟੀਟੀਐਲ ਦਾ ਕਾਰਨ ਬਣ ਸਕਦਾ ਹੈ"। ਟੀਟੀਐਸ (ਥਰੋਮਬੋਸਿਸ ਵਿਦ ਥਰੋਮਬੋਸਾਈਟੋਪੇਨੀਆ ਸਿੰਡਰੋਮ) ਮਨੁੱਖਾਂ ਵਿਚ ਖੂਨ ਦੇ ਥੱਕੇ ਅਤੇ ਘੱਟ ਖੂਨ ਦੇ ਪਲੇਟਲੇਟ ਦੀ ਗਿਣਤੀ ਦਾ ਕਾਰਨ ਬਣਦਾ ਹੈ।ਐਸਟ੍ਰਾਜ਼ੈਨੇਕਾ ਨੇ ਕਿਹਾ, "ਇਹ ਮੰਨਿਆ ਜਾਂਦਾ ਹੈ ਕਿ AZ ਵੈਕਸੀਨ, ਬਹੁਤ ਘੱਟ ਮਾਮਲਿਆਂ ਵਿਚ, TTS ਦਾ ਕਾਰਨ ਬਣ ਸਕਦੀ ਹੈ। ਇਸ ਤੋਂ ਇਲਾਵਾ, TTS AZ ਵੈਕਸੀਨ (ਜਾਂ ਕਿਸੇ ਵੀ ਵੈਕਸੀਨ) ਦੀ ਅਣਹੋਂਦ ਵਿਚ ਹੋ ਸਕਦਾ ਹੈ"। ਐਸਟ੍ਰਾਜ਼ੈਨੇਕਾ ਸਕਾਟ ਦੇ ਦਾਅਵੇ ਦੇ ਕਾਨੂੰਨੀ ਬਚਾਅ ਲਈ ਸਹਿਮਤ ਹੋ ਗਈ, ਜਿਸ ਨਾਲ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਭੁਗਤਾਨ ਕੀਤਾ ਜਾ ਸਕਦਾ ਹੈ।ਹਾਲੀਆ ਇਕਬਾਲੀਆ ਕੰਪਨੀ ਦੇ 2023 ਦੇ ਰੁਖ ਦਾ ਵੀ ਖੰਡਨ ਕਰਦਾ ਹੈ, ਜਿਸ ਵਿਚ ਇਸ ਨੇ ਜੈਮੀ ਸਕਾਟ ਦੇ ਵਕੀਲਾਂ ਨੂੰ ਕਿਹਾ ਸੀ: "ਅਸੀਂ ਇਹ ਸਵੀਕਾਰ ਨਹੀਂ ਕਰਦੇ ਕਿ ਟੀਟੀਐਸ ਇਕ ਮੱਧਮ ਪੈਮਾਨੇ 'ਤੇ ਟੀਕੇ ਕਾਰਨ ਹੋਇਆ ਹੈ।" ਹਾਲਾਂਕਿ, ਐਸਟ੍ਰਾਜ਼ੈਨੇਕਾ ਨੇ ਵਕੀਲਾਂ ਦੇ ਦਾਅਵਿਆਂ ਤੋਂ ਇਨਕਾਰ ਕੀਤਾ ਹੈ ਕਿ ਵੈਕਸੀਨ "ਨੁਕਸਦਾਰ" ਹੈ ਅਤੇ ਇਸ ਦੀ ਪ੍ਰਭਾਵਸ਼ੀਲਤਾ ਨੂੰ "ਕਾਫੀ ਹੱਦ ਤਕ ਵਧਾ-ਚੜ੍ਹ ਕੇ ਦਸਿਆ ਗਿਆ ਹੈ"।...

pseb result new

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਸਕੂਲਾਂ ਦੇ ਵਿਦਿਆਰਥੀ ਤਿਆਰੀ ਖਿੱਚ ਲੈਣ। ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਮੰਗਲਵਾਰ ਮਤਲਬ ਕਿ ਅੱਜ ਐਲਾਨਿਆ ਜਾਵੇਗਾ। ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਜਮਾਤਾਂ ਦਾ ਨਤੀਜਾ ਤਿਆਰ ਹੋ ਚੁੱਕਾ ਹੈ ਤੇ ਇਸ ਦਾ ਅੱਜ ਐਲਾਨ ਕੀਤਾ ਜਾਣਾ ਬਾਕੀ ਹੈ। ਇਹ ਨਤੀਜਾ ਅੱਜ ਮੀਡੀਆ ਲਈ ਐਲਾਨ ਦਿੱਤਾ ਜਾਵੇਗਾ ਤੇ ਮੈਰਿਟ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਪਰ ਆਮ ਜਨਤਾ ਲਈ ਇਹ ਨਤੀਜਾ ਇੱਕ ਮਈ ਨੂੰ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਹੋਵੇਗਾ।ਦੱਸਿਆ ਜਾ ਰਿਹਾ ਹੈ ਕਿ ਨਤੀਜਿਆਂ ਦਾ ਐਲਾਨ ਸ਼ਾਮ 4 ਵਜੇ ਕੀਤਾ ਜਾਵੇਗਾ, ਜਦੋਂ ਕਿ ਵਿਦਿਆਰਥੀ ਇਸ ਨੂੰ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ 'ਤੇ ਦੇਖ ਸਕਣਗੇ। ਦੱਸਣਯੋਗ ਹੈ ਕਿ 8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਹੋਈ ਸੀ। ਇਸ ਦੇ ਨਾਲ ਹੀ 5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਬੋਰਡ ਦਾ ਦਾਅਵਾ ਹੈ ਕਿ ਅਪ੍ਰੈਲ ਮਹੀਨੇ ਵਿੱਚ ਸਾਰੀਆਂ ਜਮਾਤਾਂ ਦੇ ਨਤੀਜੇ ਐਲਾਨ ਕੇ ਬੋਰਡ ਨੇ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ 5ਵੀਂ ਅਤੇ 10ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਸਨ। ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਆਪਣੇ ਨਤੀਜੇ ਚੈਕ ਕਰ ਸਕਦੇ ਹਨ।