ਡੇਰਾ ਬਾਬਾ ਨਾਨਕ ਦਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ 23 ਦਿਨਾਂ ਤੋਂ ਰਹੱਸਮਈ ਹਾਲਾਤਾਂ ਵਿੱਚ ਲਾਪਤਾ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ

ਗੁਰਦਾਸਪੁਰ : ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਮਾਲੇਵਾਲ ਦਾ ਰਹਿਣ ਵਾਲਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਬੀਤੀ 18 ਜੁਲਾਈ ਤੋਂ ਭੇਤਭਰੇ ਹਾਲਾਤਾਂ ਵਿੱਚ…

ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਮਾਲੇਵਾਲ ਦਾ ਰਹਿਣ ਵਾਲਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਬੀਤੀ 18 ਜੁਲਾਈ ਤੋਂ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੈ।

ਗੁਰਦਾਸਪੁਰ : ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਮਾਲੇਵਾਲ ਦਾ ਰਹਿਣ ਵਾਲਾ 21 ਸਾਲਾ ਨੌਜਵਾਨ ਜਸਪ੍ਰੀਤ ਸਿੰਘ ਬੀਤੀ 18 ਜੁਲਾਈ ਤੋਂ ਭੇਤਭਰੇ ਹਾਲਾਤਾਂ ਵਿੱਚ ਲਾਪਤਾ ਹੈ। ਮਾਤਾ-ਪਿਤਾ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ ਜਸਪ੍ਰੀਤ ਆਪਣਾ NEET ਦਾ ਨਤੀਜਾ ਦੇਖਣ ਲਈ ਘਰੋਂ ਅੰਮ੍ਰਿਤਸਰ ਲਈ ਨਿਕਲਿਆ ਸੀ, ਪਰ ਉਹ ਅਜੇ ਤੱਕ ਵਾਪਸ ਨਹੀਂ ਪਰਤਿਆ। ਕਰੀਬ 23 ਦਿਨ ਬੀਤ ਜਾਣ ਦੇ ਬਾਵਜੂਦ ਵੀ ਨੌਜਵਾਨ ਦਾ ਕੋਈ ਵੀ ਸੁਰਾਗ ਨਹੀਂ ਮਿਲ ਸਕਿਆ ਹੈ, ਜਿਸ ਕਾਰਨ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸਪ੍ਰੀਤ ਦੀ ਭਾਲ ਲਈ ਪੰਜਾਬ ਦੇ ਵੱਖ-ਵੱਖ ਰਿਸ਼ਤੇਦਾਰਾਂ ਅਤੇ ਧਾਰਮਿਕ ਸਥਾਨਾਂ ਦੀ ਖ਼ਾਕ ਛਾਣੀ ਗਈ ਹੈ। ਅੰਮ੍ਰਿਤਸਰ ਤੋਂ ਕੁਝ ਸੀ.ਸੀ.ਟੀ.ਵੀ. ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਪਰ ਉਨ੍ਹਾਂ ਤੋਂ ਵੀ ਕੋਈ ਠੋਸ ਜਾਣਕਾਰੀ ਨਹੀਂ ਮਿਲ ਸਕੀ। ਪਰਿਵਾਰ ਨੂੰ ਖ਼ਦਸ਼ਾ ਹੈ ਕਿ ਜਸਪ੍ਰੀਤ ਦਿੱਲੀ ਵਿੱਚ ਚੱਲ ਰਹੇ ਪੇਪਰ ਲੀਕ ਵਿਰੋਧੀ ਰੋਸ ਧਰਨੇ ਵਿੱਚ ਸ਼ਾਮਲ ਹੋਣ ਲਈ ਦਿੱਲੀ ਚਲਾ ਗਿਆ ਹੋਵੇਗਾ। ਉਨ੍ਹਾਂ ਦਿੱਲੀ ਦੇ ਜੰਤਰ-ਮੰਤਰ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿੱਚ ਵੀ ਉਸਦੀ ਭਾਲ ਕੀਤੀ ਹੈ ਅਤੇ ਸ਼ੱਕ ਜਤਾਇਆ ਹੈ ਕਿ ਸ਼ਾਇਦ ਉਹ ਪੁਲਿਸ ਹਿਰਾਸਤ ਵਿੱਚ ਹੋ ਸਕਦਾ ਹੈ।

ਪੰਜਾਬ ਅਤੇ ਦਿੱਲੀ ਸਰਕਾਰ ਤੋਂ ਮਦਦ ਦੀ ਅਪੀਲ

ਪਰਿਵਾਰ ਨੇ ਪੰਜਾਬ ਅਤੇ ਦਿੱਲੀ ਸਰਕਾਰ ਅੱਗੇ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਲੱਭਣ ਵਿੱਚ ਪੂਰੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਜਸਪ੍ਰੀਤ ਦੇ ਪਿਤਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਦਾ ਪੁੱਤਰ ਕਿਤੇ ਨਜ਼ਰ ਆਉਂਦਾ ਹੈ, ਤਾਂ ਉਹ ਤੁਰੰਤ ਪਰਿਵਾਰ ਨਾਲ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀ ਚਿੰਤਾ ਖ਼ਤਮ ਹੋ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਬਰਨਾਲਾ ਵਿੱਚ ਸਾਵਣ ਦੇ ਦੂਜੇ ਸੋਮਵਾਰ ਮੌਕੇ ਸ਼ਿਵਾਲਿਆਂ ਵਿੱਚ ਲੱਗੀਆਂ ਭਾਰੀ ਭੀੜਾਂ: ‘ਹਰ-ਹਰ ਮਹਾਦੇਵ’ ਦੇ ਜੈਕਾਰਿਆਂ ਨਾਲ ਗੂੰਜੇ ਮੰਦਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *