ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੂਬੇ ‘ਚ ਲਗਾਤਾਰ ਪਾਕਿਸਤਾਨ ਤੋਂ ਚਿੱਟਾ ਆ ਰਿਹਾ ਹੈ। ਦਸ ਦਈਏ ਕਿ ਫਿਰੋਜ਼ਪੁਰ ਸਰਹੱਦ ਤੋਂ ਸਾਢੇ 4 ਕਿੱਲੋ ਹੈਰੋਇਨ ਜਬਤ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਐੱਸਟੀਐੱਫ ਤੇ ਬੀਐੱਸਐੱਫ ਨੇ ਇਕ ਸਾਂਝਾ ਆਪਰੇਸ਼ਨ ਚਲਾਇਆ ਸੀ
ਜਿਸ ਤੋਂ ਬਾਅਦ ਉਹਨਾਂ ਨੇ ਸਰਹੱਦ ਤੇ 4 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ। ਉੱਥੇ ਹੀ ਤੁਹਾਨੂੰ ਦਸ ਦਈਏ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 23 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਤੇ ਗੰਭੀਰਤਾ ਦੇ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

