ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਮੇਤ ਪੂਰੇ ਉੱਤਰ ਪੱਛਮ ਭਾਰਤ ਚ ਲੋਕਾਂ ਨੂੰ ਗਰਮੀ ਦੇ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਗਰਮ ਹਵਾਵਾਂ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਮੁਸ਼ਕਿਲ ਹੋ ਰਿਹਾ ਹੈ। ਪਰ ਆਉਣ ਵਾਲੇ ਸਮੇਂ ਚ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਦਸ ਦਈਏ ਕਿ ਮੌਸਮ ਵਿਭਾਗ ਨੇ ਸੰਭਾਵਨਾ ਜਤਾਉਂਦੇ ਹੋਏ ਕਿਹਾ ਹੈ ਕਿ ਆਉਣ ਵਾਲੀ 24 ਮਈ ਨੂੰ ਕਈ ਥਾਵਾਂ ਤੇ ਭਾਰੀ ਮੀਂਹ ਪੈ ਸਕਦਾ ਹੈ
ਇਹਨਾਂ ਹੀ ਨਹੀਂ ਮੌਸਮ ਵਿਭਾਗ ਦੇ ਸੂਤਰਾਂ ਤੋਂ ਇਹ ਵੀ ਕਹਿਣਾ ਹੈ ਕਿ ਲੋਕਾਂ ਨੂੰ ਭਾਰੀ ਮੀਂਹ ਤੋਂ ਇਲਾਵਾ ਝੱਖੜ ਤੇ ਹਨੇਰੀਆਂ ਵੀ ਝੇਲਣੀ ਪੈ ਸਕਦੀ ਹੈ।
ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼ ਚ 22 ਤੇ 23 ਮਈ ਨੂੰ ਵੀ ਮੌਸਮ ਖਰਾਬ ਹੋ ਸਕਦਾ ਹੈ।



