24 ਸਾਲਾ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਸ਼ੱਕੀ ਹਾਲਾਤਾਂ ‘ਚ ਹੋਈ ਮੌਤ

ਤਰਨਤਾਰਨ : ਕੈਨੇਡਾ ਪੜ੍ਹਨ ਗਏ ਤਰਨਤਾਰਨ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਤ ਵਿੱਚ ਮੌਤ ਹੋ ਗਈ ਹੈ। ਪਰਮਿੰਦਰ ਸਿੰਘ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਫਤਿਹਾਬਾਦ…

ਤਰਨਤਾਰਨ : ਕੈਨੇਡਾ ਪੜ੍ਹਨ ਗਏ ਤਰਨਤਾਰਨ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਤ ਵਿੱਚ ਮੌਤ ਹੋ ਗਈ ਹੈ। ਪਰਮਿੰਦਰ ਸਿੰਘ ਪ੍ਰਿੰਸ ਪੁੱਤਰ ਬਲਵਿੰਦਰ ਸਿੰਘ ਵਾਸੀ ਫਤਿਹਾਬਾਦ ਕਸਬਾ 24 ਸਾਲ ਦੇ ਕਰੀਬ ਦੱਸਿਆ ਜਾਂਦਾ ਹੈ।ਨੌਜਵਾਨ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡੀਅਨ ਪੁਲਿਸ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਇੱਕ ਬੰਦ ਕਮਰੇ ਵਿੱਚ ਪਈ ਹੈ।

Also Read : ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀ ਹੋਈ ਗ੍ਰਿਫਤਾਰੀ

ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਤਿੰਨ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ ਅਤੇ ਕੈਨੇਡਾ ਦੇ ਸਰੀ ‘ਚ ਰਹਿੰਦਾ ਸੀ।

Also Read : ਜਾਖੜ ਦਾ ‘ਆਪ’ ਨੂੰ ਤਾਅਨਾ, ਕਿਹਾ- ਪੰਜਾਬ ਮੁੱਖ ਮੰਤਰੀ ਉਮੀਦਵਾਰ ਲਈ OLX ‘ਤੇ ਦਿਓ ਐਡ

ਪੀੜਤ ਪਰਿਵਾਰ ਨੇ ਭਾਰਤ ਅਤੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਕਿ ਜਾਂ ਤਾਂ ਉਨ੍ਹਾਂ ਦੇ ਲੜਕੇ ਦੀ ਲਾਸ਼ ਭਾਰਤ ਭੇਜੀ ਜਾਵੇ ਜਾਂ ਕੈਨੇਡਾ ਸਰਕਾਰ ਮ੍ਰਿਤਕ ਦੇ ਮਾਪਿਆਂ ਨੂੰ ਕੈਨੇਡਾ ਜਾਣ ਦਾ ਵੀਜ਼ਾ ਦੇਵੇ ਤਾਂ ਜੋ ਮ੍ਰਿਤਕ ਨੌਜਵਾਨ ਦੇ ਮਾਤਾ-ਪਿਤਾ ਨੂੰ ਅਲਵਿਦਾ ਕਹਿ ਸਕਣ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਦੋ ਭੈਣਾਂ ਛੱਡ ਗਿਆ ਹੈ।

Leave a Reply

Your email address will not be published. Required fields are marked *