ਕੈਨੇਡਾ ‘ਚ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਬਰਨਾਲਾ : ਵਿਦੇਸ਼ੀ ਧਰਤੀ ‘ਤੇ ਸੁਪਨੇ ਸਜਾਉਣ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ…

Canada

ਬਰਨਾਲਾ : ਵਿਦੇਸ਼ੀ ਧਰਤੀ ‘ਤੇ ਸੁਪਨੇ ਸਜਾਉਣ ਗਏ ਪੰਜਾਬੀ ਗੱਭਰੂਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਗੁਰਮ ਤੋਂ ਸਾਹਮਣੇ ਆਇਆ ਹੈ, ਜਿੱਥੋਂ ਦੇ 24 ਸਾਲਾ ਨੌਜਵਾਨ ਰਾਜਪ੍ਰੀਤ ਸਿੰਘ ਦੀ ਕੈਨੇਡਾ ਦੇ ਸਰੀ (Surrey) ਸ਼ਹਿਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਕਰਜ਼ਾ ਚੁੱਕ ਕੇ ਇਕਲੌਤੇ ਪੁੱਤ ਨੂੰ ਭੇਜਿਆ ਸੀ ਵਿਦੇਸ਼

ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਅਤੇ ਮਾਤਾ ਬਲਜਿੰਦਰ ਕੌਰ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਇੱਕ ਸਾਧਾਰਨ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਰਾਜਪ੍ਰੀਤ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਨ੍ਹਾਂ ਨੇ ਆਪਣੇ ਪੁੱਤਰ ਦੇ ਸੁਨਹਿਰੀ ਭਵਿੱਖ ਦੀ ਆਸ ਵਿੱਚ ਆਪਣੀ ਹੈਸੀਅਤ ਤੋਂ ਵੱਧ ਕੇ 18 ਲੱਖ ਰੁਪਏ ਦਾ ਕਰਜ਼ਾ ਚੁੱਕਿਆ ਸੀ ਅਤੇ ਅਪ੍ਰੈਲ 2024 ਵਿੱਚ ਉਸ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਭੇਜਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਰਾਜਪ੍ਰੀਤ ਪੜ੍ਹਾਈ ਪੂਰੀ ਕਰਕੇ ਘਰ ਦੀ ਗਰੀਬੀ ਦੂਰ ਕਰੇਗਾ, ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ।

17 ਜਨਵਰੀ ਨੂੰ ਮਿਲੀ ਮੌਤ ਦੀ ਸੂਚਨਾ

ਪਰਿਵਾਰ ਮੁਤਾਬਕ, 17 ਜਨਵਰੀ ਨੂੰ ਕੈਨੇਡਾ ਰਹਿੰਦੇ ਇੱਕ ਰਿਸ਼ਤੇਦਾਰ ਨੇ ਫ਼ੋਨ ‘ਤੇ ਇਹ ਦੁਖਦਾਈ ਜਾਣਕਾਰੀ ਦਿੱਤੀ ਕਿ ਰਾਜਪ੍ਰੀਤ ਸਿੰਘ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਰਿਪੋਰਟ ਸਾਹਮਣੇ ਨਹੀਂ ਆਈ ਹੈ, ਜਿਸ ਕਾਰਨ ਮੌਤ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ।

ਆਰਥਿਕ ਤੰਗੀ ਕਾਰਨ ਮ੍ਰਿਤਕ ਦੇਹ ਲਿਆਉਣ ਚ ਪਰਿਵਾਰ ਅਸਮਰੱਥ

ਮ੍ਰਿਤਕ ਦੇ ਮਾਮਾ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਨਾਜ਼ੁਕ ਹੈ। ਪਿਤਾ ਕੁਲਵੰਤ ਸਿੰਘ ਇੱਕ ਨਿੱਜੀ ਸਕੂਲ ਦੀ ਬੱਸ ਚਲਾ ਕੇ ਮੁਸ਼ਕਿਲ ਨਾਲ ਗੁਜ਼ਾਰਾ ਕਰਦੇ ਹਨ ਅਤੇ ਪਰਿਵਾਰ ਕੋਲ ਸਿਰਫ਼ ਤਿੰਨ ਏਕੜ ਜ਼ਮੀਨ ਹੈ। ਪਹਿਲਾਂ ਹੀ ਲੱਖਾਂ ਦੇ ਕਰਜ਼ੇ ਹੇਠ ਦੱਬਿਆ ਇਹ ਪਰਿਵਾਰ ਹੁਣ ਆਪਣੇ ਪੁੱਤ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਦਾ ਖਰਚਾ ਚੁੱਕਣ ਤੋਂ ਵੀ ਅਸਮਰੱਥ ਹੈ।

ਸਰਕਾਰ ਤੋਂ ਮਦਦ ਦੀ ਗੁਹਾਰ

ਪੀੜਤ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ ਕਿ ਸਰਕਾਰੀ ਪੱਧਰ ‘ਤੇ ਦਖਲ ਦੇ ਕੇ ਰਾਜਪ੍ਰੀਤ ਸਿੰਘ ਦੀ ਪਾਰਥਿਵ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ, ਤਾਂ ਜੋ ਮਾਪੇ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਦੇਖ ਸਕਣ ਅਤੇ ਉਸ ਦਾ ਅੰਤਿਮ ਸੰਸਕਾਰ ਆਪਣੀ ਮਿੱਟੀ ਵਿੱਚ ਕਰ ਸਕਣ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

https://livingindianews.co.in/bitter-cold-grips-punjab-weather-to-change-again-rain-alert-from-january-22/

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *