ਲੁਧਿਆਣਾ: ਪੰਜਾਬ ਵਿੱਚ ਵਿਦੇਸ਼ ਜਾਣ ਦੇ ਚਾਹਵਾਨਾਂ ਨਾਲ ਠੱਗੀ ਮਾਰਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 6 ਦੇ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਇੱਕ ਵਿਅਕਤੀ ਕੋਲੋਂ 25 ਲੱਖ ਰੁਪਏ ਹੜੱਪ ਲਏ ਗਏ। ਪੁਲਿਸ ਨੇ ਸ਼ਿਕਾਇਤ ਦੀ ਲੰਬੀ ਜਾਂਚ ਤੋਂ ਬਾਅਦ ਚਾਰ ਮੁਲਜ਼ਮਾਂ ਖਿਲਾਫ਼ ਧਾਰਾ 420 ਅਤੇ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰ ਨੇ ਹੀ ਦਿੱਤਾ ਧੋਖਾ
ਇਸ ਮਾਮਲੇ ਦੀ ਸ਼ਿਕਾਇਤ ਭਗਵਾਨ ਨਗਰ ਮਾਰਕੀਟ ਦੇ ਰਹਿਣ ਵਾਲੇ ਜੀਵਨ ਕੁਮਾਰ ਵੱਲੋਂ ਦਿੱਤੀ ਗਈ ਸੀ। ਜੀਵਨ ਅਨੁਸਾਰ, ਉਸ ਦੇ ਇੱਕ ਜਾਣਕਾਰ ਨੇ ਉਸ ਦੀ ਭੈਣ ਅਤੇ ਜੀਜੇ ਨੂੰ ਅਮਰੀਕਾ ਸੈਟਲ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਦੇ ਬਦਲੇ ਮੁਲਜ਼ਮਾਂ ਨੇ ਕੁੱਲ 25 ਲੱਖ ਰੁਪਏ ਲਏ। ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਵੀਜ਼ਾ ਲਗਵਾ ਕੇ ਦਿੱਤਾ ਗਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਗਏ। ਜਦੋਂ ਜੀਵਨ ਨੇ ਪੈਸੇ ਮੰਗੇ ਤਾਂ ਮੁਲਜ਼ਮ ਸਾਫ਼ ਮੁੱਕਰ ਗਏ।
ਪੁਲਿਸ ਕਮਿਸ਼ਨਰ ਨੇ ਦਿੱਤਾ ਸਖ਼ਤ ਕਾਰਵਾਈ ਦਾ ਭਰੋਸਾ
ਪੀੜਤ ਜੀਵਨ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਹੀ FIR ਦਰਜ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Meerut Fire : ਕੱਪੜਾ ਵਪਾਰੀ ਦੇ ਘਰ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 5 ਬੱਚਿਆਂ ਸਣੇ 6 ਦੀ ਮੌਤ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



