ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਟਾਲਾ ਵਿੱਚ ਪੁਲਿਸ ਦੀ ਬੱਸ ਦੀ ਟਰਾਲੀ ਨਾਲ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਦੀ ਬੱਸ ਦੀ ਟਰਾਲੀ ਨਾਲ ਭਿਆਨਕ ਟੱਕਰ ਹੋ ਗਈ
ਜਿਸ ਕਾਰਨ ਇਸ ਹਾਦਸੇ ਵਿੱਚ ਕਰੀਬ 25 ਪੁਲਿਸ ਮੁਲਾਜ਼ਮ ਗੰਭੀਰ ਜਖਮੀ ਹੋ ਗਏ। ਜਿਨ੍ਹਾਂ ਵਿੱਚੋਂ ਪੰਜ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਸਵਾਰ ਪੁਲਿਸ ਮੁਲਾਜ਼ਮ ਬਟਾਲਾ ਤੋਂ ਚੰਡੀਗੜ੍ਹ ਜਾ ਰਹੇ ਸੀ
ਰਸਤੇ ਵਿੱਚ ਸੰਘਣੀ ਧੁੰਦ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ।



