ਸੂਬੇ ਦੇ ਹੋਣੇ ਚਾਹੀਦੇ ਹਨ ਤਿੰਨ ਡਿਪਟੀ CM- ਕਾਂਗਰਸੀ MP ਨੇ ਦਿੱਤੀ ਕੈਪਟਨ ਨੂੰ ਸਲਾਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਲਈ ਇਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਇਕ ਪਾਸੇ ਜਿੱਥੇ ਸੀਐੱਮ ਕੈਪਟਨ ਵਿਧਾਇਕਾਂ ਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਲਈ ਇਕ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਇਕ ਪਾਸੇ ਜਿੱਥੇ ਸੀਐੱਮ ਕੈਪਟਨ ਵਿਧਾਇਕਾਂ ਤੇ ਮੰਤਰੀਆਂ ਦੀ ਨਰਾਜਗੀ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉੱਥੇ ਹੀ ਉਹਨਾਂ ਦੇ ਲਈ ਇਕ ਹੋਰ ਸਮੱਸਿਆ ਖੜ੍ਹੀ ਹੋਣ ਜਾ ਰਹੀ ਹੈ।

CM Captain

ਦਸ ਦਈਏ ਕਿ ਪੰਜਾਬ ’ਚ ਤਿੰਨ ਡਿਪਟੀ ਸੀਐੱਮਾਂ ਦੀ ਮੰਗ ਉੱਠੀ ਹੈ। ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਇਹ ਸਲਾਹ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਸੂਬੇ ’ਚ ਤਿੰਨ ਡਿਪਟੀ ਸੀਐੱਮ ਹੋਣੇ ਚਾਹੀਦੇ ਹਨ। ਇਹਨਾਂ ਤਿੰਨ ਡਿਪਟੀ ਸੀਐੱਮਾਂ ’ਚ ਪਹਿਲਾ ਦਲਿਤ ਦੂਜਾ ਹਿੰਦੂ ਤੇ ਤੀਜਾ ਨਵਜੋਤ ਸਿੰਘ ਸਿੱਧੂ ਨੂੰ ਲਾਉਣ ਦੀ ਸਲਾਹ ਦਿੱਤੀ ਹੈ।

ਕਾਬਿਲੇਗੌਰ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਸੀਐੱਮ ਬਣਾਉਣ ਦੀ ਮੰਗ ਉੱਠ ਰਹੀ ਹੈ ਜਿਸ ਤੇ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸਿੱਧੂ ਨੂੰ ਡਿਪਟੀ ਸੀਐੱਮ ਦਾ ਅਹੁਦਾ ਦਿੱਤਾ ਜਾਂਦਾ ਹੈ ਤਾਂ ਉਹਨਾਂ ਨੂੰ ਇਸ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਸੂਬੇ ਦੀ ਡਿਪਟੀ ਸੀਐੱਮ ਦੀ ਕੁਰਸੀ ਕਿਸ ਦੇ ਹੱਥ ’ਚ ਹੋਵੇਗੀ।

Leave a Reply

Your email address will not be published. Required fields are marked *