ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੀ ਮੁਕਤਸਰ ਸਾਹਿਬ ਇਕ ਭਿਆਨਕ ਸੜਕੀ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਰੁੱਖ ਨਾਲ ਇਕ ਤੇਜ ਰਫਤਾਰ ਕਾਰ ਜਾ ਟਕਰਾਈ ਜਿਸ ਕਾਰਨ ਮੌਕੇ ਤੇ ਹੀ ਦੋ ਲੋਕਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਹਾਦਸੇ ਦੇ ਕਾਰਨ ਤਿੰਨ ਲੋਕ ਜਖਮੀ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

