ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ‘ਚ ਸਪੈਸ਼ਲ ਟਾਸਕ ਫੋਰਸ ਦੀ ਇਕ ਟੀਮ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਕ ਵਡੀ ਕਾਰਵਾਈ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਟੀਮ ਨੇ ਵੱਖ ਵੱਖ ਮਾਮਲਿਆਂ ਚ 3 ਨਸ਼ਾ ਤਸਕਰਾਂ ਨੂੰ ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ 11 ਕਰੋੜ ਦੀ ਹੈਰੋਇਨ ਸਮੇਤ ਦੋ ਸਕੇ ਭਰਾਵਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਦਕਿ ਲੁਧਿਆਣਾ ਤੋਂ ਇਕ ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਨੇ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

