ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਪੁਲਿਸ ਲਗਾਤਾਰ ਗੈਂਗਸਟਰਾਂ ਤੇ ਆਪਣਾ ਸ਼ਿਕੰਜਾ ਕਸ ਰਹੀ ਹੈ। ਇਸਦੇ ਚੱਲਦੇ ਹੀ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਹੈ। ਦਸ ਦਈਏ ਕਿ ਤਰਨਤਾਰਨ ਪੁਲਿਸ ਨੇ ਗੈਂਗਸਟਰ ਵਿਕਰਮ ਉਰਫ ਵਿੱਕੀ ਦੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਇਹਨਾਂ ਕੋਲੋਂ 2.5 ਕਿਲੋ ਹੈਰੋਇਨ, 90 ਹਜ਼ਾਰ ਦੀ ਨਕਦੀ, 12 ਬੋਰ ਦੀ ਪਿਸਤੋਲ ਤੇ 4 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੰਤਰ ਰਾਸ਼ਟਰੀ ਬਜ਼ਾਰ ’ਚ ਹੈਰੋਇਨ ਦੀ ਕੀਮਤ 12.50 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਚੋਂ ਇਕ ਔਰਤ ਨੂੰ ਵੀ ਕਾਬੂ ਕੀਤਾ ਹੈ।
ਫਿਲਹਾਲ ਪੁਲਿਸ ਨੇ ਇਹਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


