ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਬਠਿੰਡਾ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਕਿਸੇ ਦੀ ਵੀ ਰੂਹ ਕੰਬ ਜਾਵੇਗੀ। ਦਸ ਦਈਏ ਕਿ 7ਵੀਂ ਜਮਾਤ ਦੀਆਂ 3 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਤਿੰਨ ਵਿਦਿਆਰਥਣਾਂ ਘਰੋਂ ਸਕੂਲ ਲਈ ਨਿਕਲੀਆਂ ਸੀ ਪਰ ਉਹ ਸਮੇਂ ਅਨੁਸਾਰ ਸਕੂਲ ਨਹੀਂ ਪਹੁੰਚੀਆਂ
ਜਿਸ ਤੋਂ ਬਾਅਦ ਜਦੋ ਉਹਨਾਂ ਦੀ ਭਾਲ ਕੀਤੀ ਗਈ ਤਾਂ ਤਿੰਨੋਂ ਹੀ ਵਿਦਿਆਰਥਣਾਂ ਨਹੀਂ ਮਿਲੀਆਂ। ਜਿਸ ਤੋਂ ਬਾਅਦ ਬੱਚੀਆਂ ਦੇ ਮਾਪਿਆਂ ਨੇ ਪੁਲਿਸ ਨੂੰ ਬੱਚੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਦਿੱਤੀ। ਉੱਥੇ ਹੀ ਪੁਲਿਸ ਨੇ ਬੱਚੀਆਂ ਦੀ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

