‘ਕਿਸਾਨ ਕਚਿਹਰੀ’ ਲਈ ਕਾਂਗਰਸ ਦਾ 3 ਮੈਂਬਰੀ ਪੈਨਲ ਤਿਆਰ, ਸਿੱਧੂ ਵੀ ਸ਼ਾਮਲ

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਵਲੋਂ 10 ਸਤੰਬਰ ਨੂੰ ਭਾਜਪਾ ਨੂੰ ਛੱਡ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਵੱਖ-ਵੱਖ ਸਿਆਸੀ…

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਵਲੋਂ 10 ਸਤੰਬਰ ਨੂੰ ਭਾਜਪਾ ਨੂੰ ਛੱਡ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੇ-ਆਪਣੇ ਪੈਨਲ ਤਿਆਰ ਕੀਤੇ ਗਏ ਹਨ। ਇਸੇ ਵਿਚਾਲੇ ਕਾਂਗਰਸ ਵਲੋਂ ਵੀ ਆਪਣੇ ਤਿੰਨ ਮੈਂਬਰੀ ਪੈਨਲ ਦਾ ਐਲਾਨ ਕੀਤਾ ਗਿਆ ਹੈ।

ਪੜੋ ਹੋਰ ਖਬਰਾਂ: ਸਰਕਾਰੀ ਸਕੂਲ ’ਚ ਮਿਲਿਆ ਅਜਗਰ, ਮਚੀ ਹਫੜਾ-ਦਫੜੀ

ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਦੇ ਤਿੰਨ ਮੈਂਬਰੀ ਪੈਨਲ ਵਿਚ ਖੁਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਇਸ ਪੈਨਲ ਵਿਚ ਕੁਲਜੀਤ ਨਾਗਰਾ ਤੇ ਪਰਗਟ ਸਿੰਘ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਇਸ ਮੀਟਿੰਗ ਲਈ ਸ਼੍ਰੋਮਣੀ ਅਕਾਲੀ ਦਲ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਚੀਮਾ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੀ ਮੀਟਿੰਗ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।

ਪੜੋ ਹੋਰ ਖਬਰਾਂ: ਪੰਜਾਬ ਦੇ ਸਥਾਈ ਰਾਜਪਾਲ ਬਣੇ ਬਨਵਾਰੀ ਲਾਲ ਪੁਰੋਹਿਤ, ਰਾਸ਼ਟਰਪਤੀ ਭਵਨ ਵਲੋਂ ਹੁਕਮ ਜਾਰੀ

ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਹੋਣ ਵਾਲੀ ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਤਰਫੋਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਜਾਵੇਗੀ ਕਿ ਜਦੋਂ ਤੱਕ ਪੰਜਾਬ ਵਿਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਹੁੰਦੀਆਂ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਨਹੀਂ ਹੁੰਦੀ, ਉਦੋਂ ਤੱਕ ਕੋਈ ਵੀ ਸਿਆਸੀ ਪਾਰਟੀ ਪੰਜਾਬ ਵਿਚ ਚੋਣ ਰੈਲੀ ਜਾਂ ਰਾਜਨੀਤਿਕ ਪ੍ਰੋਗਰਾਮ ਨਾ ਕਰੇ।

ਪੜੋ ਹੋਰ ਖਬਰਾਂ: ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ਕਚਿਹਰੀ, ਸਾਰੀਆਂ ਗੈਰ-ਭਾਜਪਾ ਪਾਰਟੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ

Leave a Reply

Your email address will not be published. Required fields are marked *