ਸ਼੍ਰੀਨਗਰ ਦੇ ਨੌਗਾਂਓ ‘ਚ 3 ਅੱਤਵਾਦੀ ਢੇਰ, ਮੁਕਾਬਲਾ ਜਾਰੀ

ਸ਼੍ਰੀਨਗਰ : ਕਸ਼ਮੀਰ ਦੇ ਸ਼੍ਰੀਨਗਰ (Srinagar of Kashmir) ਵਿਚ ਨੌਗਾਂਓ ਇਲਾਕੇ ਵਿਚ ਮੁਕਾਬਲੇ ਦੀ ਖਬਰ ਹੈ। ਇਸ ਆਪ੍ਰੇਸ਼ਨ ਵਿਚ ਸੁਰੱਖਿਆ ਦਸਤਿਆਂ ਨੂੰ ਵੱਡੀ ਕਾਮਯਾਬੀ ਮਿਲੀ…

ਸ਼੍ਰੀਨਗਰ : ਕਸ਼ਮੀਰ ਦੇ ਸ਼੍ਰੀਨਗਰ (Srinagar of Kashmir) ਵਿਚ ਨੌਗਾਂਓ ਇਲਾਕੇ ਵਿਚ ਮੁਕਾਬਲੇ ਦੀ ਖਬਰ ਹੈ। ਇਸ ਆਪ੍ਰੇਸ਼ਨ ਵਿਚ ਸੁਰੱਖਿਆ ਦਸਤਿਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਨੌਗਾਮ (Navagam of Srinagar) ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ ਹਨ। ਆਪਰੇਸ਼ਨ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ (Jammu and Kashmir Police) ਮੁਤਾਬਕ ਸ਼੍ਰੀਨਗਰ ਦੇ ਨੌਗਾਮ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਆਈਜੀਪੀ ਕਸ਼ਮੀਰ ਵਿਜੇ ਕੁਮਾਰ (IGP Kashmir Vijay Kumar) ਨੇ ਦੱਸਿਆ ਕਿ ਨੌਗਾਮ ਮੁਕਾਬਲੇ ਵਿੱਚ ਮਾਰਿਆ ਗਿਆ ਅੱਤਵਾਦੀ ਸਮੀਰ ਭੱਟ ਇਸ ਕਤਲੇਆਮ ਵਿੱਚ ਸ਼ਾਮਲ ਸੀ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ/ਟੀਆਰਐਫ (TheterroristorganizationLashkar/TRF) ਨਾਲ ਜੁੜੇ ਹੋਏ ਸੀ।ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ ਸੁਰੱਖਿਆ ਬਲਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲ ਛੁਪਣਗਾਹ ਵੱਲ ਵਧ ਰਹੇ ਸਨ ਜਦੋਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਫਿਲਹਾਲ ਮੁਕਾਬਲਾ ਚੱਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਪਾਬੰਦੀਸ਼ੁਦਾ ਜੈਸ਼-ਏ-ਮੁਹੰਮਦ (JeM) ਨਾਲ ਸਬੰਧਤ ਸੀ ਅਤੇ ਕਈ ਅੱਤਵਾਦੀ ਅਪਰਾਧਾਂ ਵਿਚ ਸ਼ਾਮਲ ਸੀ।ਪੁਲਿਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਅਵੰਤੀਪੋਰਾ ਦੇ ਪਿੰਡ ਚਾਰਸੂ ਖੇਤਰ ‘ਚ ਅੱਤਵਾਦੀਆਂ ਦੀ ਮੌਜੂਦਗੀ ਨੂੰ ਲੈ ਕੇ ਮਿਲੇ ਖਾਸ ਇਨਪੁਟਸ ਦੇ ਆਧਾਰ ‘ਤੇ ਪੁਲਿਸ, ਫੌਜ ਦੀ 42 ਆਰਆਰ ਅਤੇ ਸੀਆਰਪੀਐੱਫ ਨੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।

Leave a Reply

Your email address will not be published. Required fields are marked *